ਪੂਟਾ ਵੱਲੋਂ ਸੋਮਵਾਰ ਤੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਪਟਿਆਲ (ਸਮਾਜਵੀਕਲੀ):  ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਅੱਜ ਲਗਾਤਾਰ ਦਸਵੇਂ ਦਿਨ ਵੀ ਧਰਨਾ ਦਿੱਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੰਗਾਂ ਤੇ ਮਸਲਿਆਂ ਨੂੰ ਅਣਡਿੱਠ ਕਰਨ ਖ਼ਿਲਾਫ਼ ਸੋਮਵਾਰ ਤੋਂ ਸੰਘਰਸ਼ ਨੂੰ ਹੋਰ ਮਘਾਉਣ ਦਾ ਫੈਸਲਾ ਲਿਆ ਗਿਆ ਹੈ।

ਪੂਟਾ ਦਾ ਗਿਲਾ ਹੈ ਕਿ ਜੂਨ ਦਾ ਅੱਧਾ ਮਹੀਨਾ ਗੁਜ਼ਰਨ ਵਾਲਾ ਹਾਲੇ ਤੱਕ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀ ਜਾਰੀ ਕੀਤੀਆਂ ਗਈਆਂ ਤੇ ਨਾ ਹੀ ਪੈਨਸ਼ਨਰਜ਼ ਨੂੰ ਪੈਨਸ਼ਨਾਂ ਦੀ ਅਦਾਇਗੀ ਕੀਤੀ ਗਈ ਹੈ। ਅਧਿਆਪਕਾਂ ਦਾ ਬਣਦਾ ਜੀਪੀਐੱਫ ਉਨਾਂ ਦੇ ਸਬੰਧਤ ਖਾਤਿਆਂ ਵਿੱਚ ਨਹੀਂ ਪਾਇਆ ਗਿਆ ।ਇਸ ਤੋਂ ਇਲਾਵਾ ਅਧਿਆਪਕਾਂ ਨਾਲ ਕੀਤਾ ਗਿਆ ਸਮਝੌਤਾ ਵੀ ਲਾਗੂ ਨਹੀਂ ਕੀਤਾ ਜਾ ਰਿਹਾ ।

ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇ ਉਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਇਸ ਸੰਘਰਸ਼ ਨੂੰ ਸੋਮਵਾਰ ਤੋਂ ਹੋਰ ਤਿੱਖਾ ਕਰਨਗੇ ਕਿਸੇ ਵੀ ਅਣਸੁਖਾਵੀ ਘਟਨਾ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਅੱਜ ਲਗਾਤਾਰ ਦਸਵੇਂ ਦਿਨ ਵੀ ਧਰਨਾ ਦਿੱਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੰਗਾਂ ਤੇ ਮਸਲਿਆਂ ਨੂੰ ਅਣਡਿੱਠ ਕਰਨ ਖ਼ਿਲਾਫ਼ ਸੋਮਵਾਰ ਤੋਂ ਸੰਘਰਸ਼ ਨੂੰ ਹੋਰ ਮਘਾਉਣ ਦਾ ਫੈਸਲਾ ਲਿਆ ਗਿਆ ਹੈ।

ਪੂਟਾ ਦਾ ਗਿਲਾ ਹੈ ਕਿ ਜੂਨ ਦਾ ਅੱਧਾ ਮਹੀਨਾ ਗੁਜ਼ਰਨ ਵਾਲਾ ਹਾਲੇ ਤੱਕ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀ ਜਾਰੀ ਕੀਤੀਆਂ ਗਈਆਂ ਤੇ ਨਾ ਹੀ ਪੈਨਸ਼ਨਰਜ਼ ਨੂੰ ਪੈਨਸ਼ਨਾਂ ਦੀ ਅਦਾਇਗੀ ਕੀਤੀ ਗਈ ਹੈ। ਅਧਿਆਪਕਾਂ ਦਾ ਬਣਦਾ ਜੀਪੀਐੱਫ ਉਨਾਂ ਦੇ ਸਬੰਧਤ ਖਾਤਿਆਂ ਵਿੱਚ ਨਹੀਂ ਪਾਇਆ ਗਿਆ ।ਇਸ ਤੋਂ ਇਲਾਵਾ ਅਧਿਆਪਕਾਂ ਨਾਲ ਕੀਤਾ ਗਿਆ ਸਮਝੌਤਾ ਵੀ ਲਾਗੂ ਨਹੀਂ ਕੀਤਾ ਜਾ ਰਿਹਾ ।

ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇ ਉਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਇਸ ਸੰਘਰਸ਼ ਨੂੰ ਸੋਮਵਾਰ ਤੋਂ ਹੋਰ ਤਿੱਖਾ ਕਰਨਗੇ ਕਿਸੇ ਵੀ ਅਣਸੁਖਾਵੀ ਘਟਨਾ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।

Previous articleਕੈਨੇਡਾ ਦੀ ਲਾਲਸਾ: ਨਾ ਘਰ ਦਾ ਰਿਹਾ ਤੇ ਨਾ ਘਾਟ ਦਾ
Next articleਮੁਹਾਲੀ ’ਚ ਪੁਲੀਸ ਵਧੀਕੀਆਂ ਖ਼ਿਲਾਫ਼ ਦਲਿਤ ਸੜਕਾਂ ’ਤੇਮੁਹਾਲੀ ’ਚ ਪੁਲੀਸ ਵਧੀਕੀਆਂ ਖ਼ਿਲਾਫ਼ ਦਲਿਤ ਸੜਕਾਂ ’ਤੇ