ਪੈਟਰੋਲ ਤੇ ਡੀਜ਼ਲ ਦੇ ਭਾਅ ’ਚ 25-25 ਪੈਸੇ ਵਾਧਾ

ਨਵੀਂ ਦਿੱਲੀ (ਸਮਾਜ ਵੀਕਲੀ):  ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 84.45 ਰੁਪਏ ਪ੍ਰਤੀ ਲਿਟਰ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਈ ਹੈ। ਅਜਿਹਾ ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਵੱਲੋਂ ਅੱਜ ਪੰਜ ਦਿਨਾਂ ਮਗਰੋਂ ਫਿਰ ਤੇਲ ਦੀਆਂ ਕੀਮਤਾਂ ’ਚ ਵਾਧਾ ਕਰਨ ਕਰਕੇ ਹੋਇਆ।

ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਪੈਟਰੋਲ ਹੁਣ 84.45 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 74.63 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 91.07 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 81.34 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਈ ਹੈ। ਦਿੱਲੀ ਵਿੱਚ ਪੈਟਰੋਲ ਜਦਕਿ ਮੁੰਬਈ ਵਿੱਚ ਡੀਜ਼ਲ ਦੀ ਇਹ ਹੁਣ ਤਕ ਦੀ ਸਭ ਤੋਂ ਵੱਧ ਕੀਮਤ ਹੈ।

Previous article‘ਗੱਠਜੋੜ ਸਰਕਾਰ ਦੇ ਭਵਿੱਖ ਨੂੰ ਲੈ ਕੇ ਕੋਈ ਖ਼ਤਰਾ ਨਹੀਂ’
Next articleਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ: ਹੇਮਾ ਮਾਲਿਨੀ