ਪੰਜਾਬ ਭਵਨ ਸਰੀ ਕੈਨੇਡਾ ਦਾ ਚੌਥਾ ਸਾਲਾਨਾ ਸੰਮੇਲਨ 22-23 ਅਗਸਤ ਨੂੰ ਕਰਵਾਉਣ ਦਾ ਐਲਾਨ

ਕਨੈਡਾ ਸਰੀ ਨਕੋਦਰ (ਹਰਜਿੰਦਰ ਛਾਬੜਾ) ਪਤਰਕਾਰ 9592282333
(ਸਮਾਜਵੀਕਲੀ):  ਪੰਜਾਬ ਭਵਨ ਸਰੀ ਕੈਨੇਡਾ ਵੱਲੋਂ 22 ਤੇ 23 ਅਗਸਤ ਨੂੰ ਪੰਜਾਬ ਭਵਨ ਦੀ ਚੌਥੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਨੇ ਦੱਸਿਆ ਕਿ ਦੁਨੀਆਂ ਭਰ ਵਿੱਚੋਂ ਸਾਹਿਤਕਾਰ ਇਸ ਸੰਮੇਲਨ ਵਿਚ ਹਿੱਸਾ ਲੈਣਗੇ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਸੰਮੇਲਨ ਪੂਰੀ ਤਰ੍ਹਾਂ ਸਾਹਿਤ ਨੂੰ ਸਮਰਪਿਤ ਹੋਵੇਗਾ।
Previous article‘ਰਾਖੇ ਤੇਰੇ ਪੰਜਾਬ ਸਿਆਂ’ ਦਾ ਪੋਸਟਰ ਰਿਲੀਜ਼
Next articleਸਚਿਨ ਪਾਇਲਟ ਉਪ ਮੁੱਖ ਮੰਤਰੀ ਤੇ ਪਾਰਟੀ ਦੀ ਰਾਜ ਇਕਾਈ ਪ੍ਰਧਾਨ ਦੇ ਅਹੁਦਿਆਂ ਤੋਂ ਬਰਖ਼ਾਸਤ