ਪੰਜਾਬ ਵਿੱਚ ਕਰੋਨਾ ਪਾਬੰਦੀਆਂ 31 ਮਈ ਤਕ ਵਧਾਈਆਂ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਚ ਕਰੋਨਾ ਦੇ ਕੇਸ ਵਧਣ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਵਿਚ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਰੋਨਾ ਦੇ ਹਾਲਾਤ ਅਨੁਸਾਰ ਪਾਬੰਦੀਆਂ ਲਾਉਣਗੇ। ਉਨ੍ਹਾਂ ਖਾਸ ਕਰ ਕੇ ਪਿੰਡਾਂ ਵਿਚ ਕਰੋਨਾ ਦੀ ਰੋਕਥਾਮ ਲਈ ਇੰਤਜ਼ਾਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਲੋਂ ਮੋਟੀ ਰਕਮ ਵਸੂਲਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਸ ਖਿਲਾਫ ਫੌਰੀ ਕਾਰਵਾਈ ਕੀਤੀ ਜਾਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੂਬਿਆਂ ਨੂੰ ਤਿੰਨ ਦਿਨਾਂ ਵਿਚ ਮਿਲਣਗੇ 51 ਲੱਖ ਕਰੋਨਾ ਰੋਕੂ ਟੀਕੇ
Next articleਇਜ਼ਰਾਈਲ ਵੱਲੋਂ ਗਾਜ਼ਾ ’ਤੇ ਹਮਲੇ ਜਾਰੀ, ਅੱਠ ਬੱਚਿਆਂ ਸਣੇ 33 ਹਲਾਕ