ਪੰਡਿਤ ਨਹਿਰੂ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀਆਂ

ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉਪ-ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਮਰਹੂਮ ਪ੍ਰਧਾਨ ਮੰਤਰੀ ਦੇ 130ਵੇਂ ਜਨਮ ਦਿਨ ਮੌਕੇ ਵੀਰਵਾਰ ਨੂੰ ਸ਼ਾਂਤੀ ਵਣ ’ਚ ਇਕੱਠੇ ਹੋਏ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਨੇ ਸ੍ਰੀ ਨਹਿਰੂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਰਾਹੀਂ ਪੰਡਿਤ ਨਹਿਰੂ ਨੂੰ ਜਨਮ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਦੂਰਅੰਦੇਸ਼ੀ ਸਿਆਸਤਦਾਨ ਅਤੇ ਆਧੁਨਿਕ ਭਾਰਤ ਦਾ ਨਿਰਮਾਤਾ ਕਰਾਰ ਦਿੱਤਾ ਹੈ। ਕਾਂਗਰਸੀ ਨੇਤਾਵਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਮਰਹੂਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

Previous articleਗੈਂਗਸਟਰ ਗਰੋਹ ਦੇ ਚਾਰ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ
Next articleਨਿਗਮ ਬਰਾਂਚਾਂ ਦੇ ਕੰਮਕਾਜ ’ਚ ਫੇਰਬਦਲ ਨੂੰ ਪ੍ਰਵਾਨਗੀ