ਫੈਕਟਰੀ ’ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਲੁਧਿਆਣਾ (ਸਮਾਜਵੀਕਲੀ) :  ਸਨਅਤੀ ਸ਼ਹਿਰ ਦੇ ਇਲਾਕੇ ਸੁੰਦਰ ਨਗਰ ’ਚ ਬੁੱਧਵਾਰ ਦੀ ਸਵੇਰੇ ਪਿਕਅੱਪ ਆਊਟਫਿਟ ਹੌਜ਼ਰੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਜਿਸ ਸਮੇਂ ਫੈਕਟਰੀ ’ਚ ਅੱਗ ਲੱਗੀ, ਉਦੋਂ ਫੈਕਟਰੀ ਬੰਦ ਸੀ।

ਆਸਪਾਸ ਦੇ ਲੋਕਾਂ ਨੇ ਅੱਗ ਦੇਖ ਕੇ ਇਸ ਦੀ ਜਾਣਕਾਰੀ ਮਾਲਕਾਂ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਅੱਗ ਬੁਝਾਊ ਅਮਲੇ ਦੀਆਂ ਕਈ ਗੱਡੀਆਂ ਮੌਕੇ ’ਤੇ ਪੁੱਜ ਗਈਆਂ, ਪਰ ਉਦੋਂ ਤੱਕ ਅੱਗ ਪਹਿਲੀ ਮੰਜ਼ਿਲ ’ਤੇ ਪੂਰੀ ਤਰ੍ਹਾਂ ਫੈਲ ਚੁੱਕੀ ਸੀ ਤੇ ਉਸ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਸੀ। ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਕੀ ਸੀ, ਹਾਲੇ ਤੱਕ ਇਸ ਦੀ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਬੁੱਧਵਾਰ ਦੀ ਸਵੇਰ ਫੈਕਟਰੀ ਬੰਦ ਪਈ ਸੀ। ਸਵੇਰੇ ਕਰੀਬ ਸਾਢੇ ਸੱਤ ਵਜੇ ਅਚਾਨਕ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਤੇ ਡੇਢ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਦੋਵਾਂ ਮੰਜ਼ਿਲਾਂ ’ਤੇ ਪਿਆ ਸਾਮਾਨ ਸੜ ਗਿਆ ਹੈ। ਊਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ।

Previous articleਕਰੋਨਾ ਪਾਜ਼ੇਟਿਵ ਮੁਲਜ਼ਮ ਨੇ ਅਦਾਲਤੀ ਅਮਲੇ ਨੂੰ ਵਖਤ ਪਾਇਆ
Next articleਮਿਸ਼ਨ ਫਤਹਿ: ਹੋਮਿਓਪੈਥੀ ਦੀ ਦਵਾਈ ਵੰਡੀ