ਬਾਲੀਵੁੱਡ ਕਲਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਸਮੇਂ ਆਮਿਰ ਖਾਨ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਦੱਸਣਯੋਗ ਹੈ ਕਿ ਆਮਿਰ ਖਾਨ ਆਪਣੀ ਆ ਰਹੀ ਫਿਲਮ ‘ਲਾਲ ਸਿੰਘ ਚੱਡਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਹਨ।

Previous articleਮਨਪ੍ਰੀਤ ਬਾਦਲ ਦੀ ਧਮਕੀ; ਜੀਐੱਸਟੀ ਮੁਆਵਜ਼ਾ ਰਾਸ਼ੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਦਾ ਰਾਹ ਖੁੱਲ੍ਹਾ
Next articleNamibia President Geingob wins second term