ਬਿਨਾਂ ਪ੍ਰੀਖਿਆ ਦੇ ਅਗਲੀ ਜਮਾਤ ਵਿੱਚ ਜਾਣਗੇ ਦਸਵੀਂ ਦੇ ਵਿਦਿਆਰਥੀ

ਚੰਡੀਗੜ੍ਹ (ਸਮਾਜਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ ’ਤੇ ਅਗਲੀ ਜਮਾਤ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਆਇਦ ਕਰਫਿਊ/ਲੌਕਡਾਊਨ ਦੇ ਮੱਦੇਨਜ਼ਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਇਕ ਫੇਸਬੁੱਕ ਪੋਸਟ ਵਿੱਚ ਆਖਿਆ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।

Previous article300 Bihar migrants reach Telangana to work in rice mills
Next articleRelief for NRIs and foreign visitors on residency status amid lockdown