ਬ੍ਰਿਕਸ ਸੰਮੇਲਨ ਦਹਿਸ਼ਤਗਰਦੀ ਦੇ ਖਾਤਮੇ ਲਈ ਸਹਿਯੋਗ ਵਧਾਉਣ ’ਤੇ ਕੇਂਦਰਿਤ ਰਹੇਗਾ: ਮੋਦੀ

ਬ੍ਰਿਕਸ ਸੰਮੇਲਨ ਦੁਨੀਆ ਦੀਆਂ ਪੰਜ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ ’ਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦਰਿਤ ਰਹੇਗਾ। ਇਨ੍ਹਾਂ ਵਿੱਚ ਡਿਜੀਟਲ ਅਰਥ ਵਿਵਸਥਾ, ਵਿਗਿਆਨ ਅਤੇ ਟੈਕਨੋਲੋਜੀ ਤੇ ਅਤਿਵਾਦ ਵਿਰੁੱਧ ਢਾਂਚਾ ਉਸਾਰਨਾ ਸ਼ਾਮਲ ਹੈ। ਇਹ ਜਾਣਕਾਰੀ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ। ਮੋਦੀ, ਜੋ 11 ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ 13-14 ਨਵੰਬਰ ਨੂੰ ਬ੍ਰਾਜ਼ੀਲ ਵਿੱਚ ਹੋਣਗੇ ਨੇ, ਕਿਹਾ ਕਿ ਉਹ ਇਸ ਦੌਰਾਨ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੱਲੋਂ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਕਿਹਾ ਗਿਆ ਹੈ, “ਮੈਂ ਸੰਮੇਲਨ ਦਾ ਵਿਸ਼ਾ ‘ਇੱਕ ਨਵੇਂ ਭਵਿੱਖ ਲਈ ਆਰਥਿਕ ਵਿਕਾਸ ’ ਬਾਰੇ ਅੰਤਰ-ਬ੍ਰਿਕਸ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਤਹਿਤ ਬ੍ਰਿਕਸ ਦੇ ਹੋਰਨਾਂ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਦੀ ਉਮੀਦ ਕਰਦਾ ਹਾਂ। ’’ ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਪੰਜ ਵੱਡੇ ਅਰਥਚਾਰਿਆਂ ਦਾ ਉਦੇਸ਼ ਵਿਗਿਆਨ, ਤਕਨਾਲੋਜੀ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣਾ ਰਹੇਗਾ।

Previous articleਮਹਾਰਾਸ਼ਟਰ ’ਚ ਰਾਸ਼ਟਰਪਤੀ ਰਾਜ ਲਾਗੂ
Next articleਸੰਸਦੀ ਕਮੇਟੀ ਵੱਲੋਂ ਕੈਂਸਰ ਦਾ ਸਸਤਾ ਇਲਾਜ ਮੁਹੱਈਆ ਕਰਵਾਉਣ ਦੀ ਸਿਫਾਰਸ਼