ਬੰਗਾਲ ਹਿੰਸਾ ’ਚ ਹੁਣ ਤੱਕ 16 ਮੌਤਾਂ ਹੋਈਆਂ: ਮਮਤਾ

ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸੂਬੇ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ’ਚ 16 ਜਾਨਾਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਹਰ ਮ੍ਰਿਤਕ ਦੇ ਪਰਿਵਾਰ ਲਈ 2-2 ਲੱਖ ਰੁਪਏ ਦਾ ਮੁਆਵਜ਼ਾ ਐਲਾਨਿਆ ਹੈ। ਬੈਨਰਜੀ ਨੇ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਮਹੀਨੇ ਕੂਚਬਿਹਾਰ ਦੇ ਸੀਤਲਕੂਚੀ ਇਲਾਕੇ ’ਚ ਸੀਏਪੀਐੱਫ ਦੀ ਗੋਲੀਬਾਰੀ ’ਚ ਮਾਰੇ ਗਏ ਸਾਰੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਵੇਗੀ।

ਉਨ੍ਹਾਂ ਸੀਆਈਟੀ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, ‘ਚੋਣਾਂ ਤੋਂ ਹੋਈਆਂ ਹਿੰਸਕ ਘਟਨਾਵਾਂ ’ਚ ਘੱਟ ਤੋਂ ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ’ਚ ਜ਼ਿਆਦਾਤਰ ਭਾਜਪਾ ਤੇ ਟੀਐੱਮਸੀ ਦੇ ਕਾਰਕੁਨ ਤੇ ਸੰਯੁਕਤ ਮੋਰਚਾ ਦਾ ਇੱਕ ਕਾਰਕੁਨ ਸ਼ਾਮਲ ਹੈ। ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਤੋਂ ਇਲਾਵਾ ਪਰਿਵਾਰਾਂ ਦੇ ਮੈਂਬਰਾਂ ਨੂੰ ਹੋਮ ਗਾਰਡ ਦੀ ਨੌਕਰੀ ਵੀ ਦੇਵਾਂਗੇ।’

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ -ਪਾਕਿ ਸਰਹੱਦ ਅਤੇ ਸਤਲੁਜ ਦਰਿਆ ਦੇ ਕਿਨਾਰੇ ਤੇ ਵਸਿਆ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਨਾ ਮੱਤਡ਼
Next articleਜਾਧਵ ਮਾਮਲਾ: ਪਾਕਿਸਤਾਨੀ ਅਦਾਲਤ ਨੇ ਭਾਰਤ ਨੂੰ ਸਹਿਯੋਗ ਕਰਨ ਲਈ ਕਿਹਾ