ਬੰਦ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ

ਖਿਆਲਾ ਕਲਾਂ (ਸਮਾਜ ਵੀਕਲੀ) ( ਔਲਖ ): ਕਿਸਾਨ ਸੰਘਰਸ਼ ਤਹਿਤ 8 ਦਸੰਬਰ ਦੇ ਬੰਦ ਨੂੰ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਸਿਹਤ ਮੁਲਾਜ਼ਮਾਂ ਵੱਲੋਂ ਵੀ ਆਪਣੇ ਆਪਣੇ ਤਰੀਕੇ ਨਾਲ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਮਾਨਸਾ ਜ਼ਿਲ੍ਹੇ ਵਿੱਚ ਸਿਹਤ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਮਾਨਸਾ ਤੋਂ ਇਲਾਵਾ ਸੀ ਐਚ ਸੀ, ਪੀ ਐਚ ਸੀ ਅਤੇ ਸਬ ਸੈਂਟਰ ਪੱਧਰ ਤੇ ਇਸ ਬੰਦ ਦੇ ਹੱਕ ਵਿੱਚ ਇਕੱਤਰਤਾ ਕੀਤੀ ਗਈ।

ਇਸੇ ਲੜੀ ਤਹਿਤ ਸੀ ਐਚ ਸੀ ਖਿਆਲਾ ਕਲਾਂ ਵਿਖੇ ਕਿਸਾਨ ਸੰਘਰਸ਼ ਤਹਿਤ ਬੰਦ ਦੇ ਸੱਦੇ ਤੇ ਸਾਰੇ ਹੀ ਸਿਹਤ ਮੁਲਾਜ਼ਮਾਂ ਨੇ ਕਿਸਾਨਾਂ ਦੇ ਹੱਕ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ   ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡਾ ਬਲਜਿੰਦਰ ਕੌਰ, ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ,  ਫਾਰਮੇਸੀ ਅਫਸਰ ਐਸੋਸੀਏਸ਼ਨ ਵੱਲੋਂ ਚੰਦਰ ਕਾਂਤ, ਮਲਟੀਪਰਪਜ ਹੈਲਥ ਇੰਪਲਿਇਜ ਯੁਨੀਅਨ ਵਲੋਂ ਸਰਬਜੀਤ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਸਿੰਘ, ਭੋਲਾ ਸਿੰਘ, ਬਲਜਿੰਦਰ ਸਿੰਘ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ।

Previous articleਮੇਰਾ ਜੀਅ ਨਹੀਂ ਕਰਦਾ
Next articleਤੇਰੀ ਹਿੱਕ ਤੇ ਨੱਚਣਾ ਦਿੱਲੀਏ