ਬੰਬ ਧਮਾਕੇ ਵਿੱਚ ਦੋ ਪਾਕਿ ਫੌਜੀ ਹਲਾਕ, ਦੋ ਜ਼ਖ਼ਮੀ

ਪੇਸ਼ਾਵਰ (ਸਮਾਜਵੀਕਲੀ): ਅਫਗਾਨਿਸਤਾਨ ਸਰਹੱਦ ਨੇੜੇ ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਵੱਲੋਂ ਸੜਕ ’ਤੇ ਬਾਰੂਦੀ ਸੁਰੰਗ ਰਾਹੀਂ ਕੀਤੇ ਧਮਾਕੇ ਵਿੱਚ ਪਾਕਿਸਤਾਨ ਦੇ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਖੈਬਰ ਪਖਤੂਨਖਵਾ ਦੇ ਮੀਰਾਨਸ਼ਾਹ ਸ਼ਹਿਰ ਵਿੱਚ ਬੁੱਧਵਾਰ ਨੂੰ ਗਸ਼ਤ ਕਰ ਰਹੇ ਫੌਜੀ ਵਾਹਨ ਨੂੰ ਬਾਰੂਦੀ ਸੁਰੰਗ ਰਾਹੀਂ ਨਿਸ਼ਾਨਾ ਬਣਾਇਆ ਸੀ। ਫੌਜ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਹਮਲੇ ਵਿੱਚ ਦੋ ਜਵਾਨਾਂ ਦੀ ਮੌਤ ਹੋਈ ਹੈ ਅਤੇ ਦੋ ਜ਼ਖ਼ਮੀ ਹੋਏ ਹਨ। ਕਿਸੇ ਵੀ ਅਤਿਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।

Previous articleMost of the times it is because of ignorance: Chhetri on racism
Next articleI think it’s great for the game: Anderson on Tests against WI