ਭਾਈ ਜਿੰਦਾ ਤੇ ਸੁੱਖਾ ਦੀ ਯਾਦ ’ਚ ਸਮਾਗਮ

ਪੈਰਿਸ (ਸਮਾਜ ਵੀਕਲੀ): ਸਿੱਖ ਫੈਡਰੇਸ਼ਨ ਫਰਾਂਸ ਅਤੇ ਇੰਟਰਨੈਸ਼ਨਲ ਸਿੱਖ ਕੌਂਸਲ ਫਰਾਂਸ ਵੱਲੋਂ ਸੰਗਤ ਦੇ ਸਹਿਯੋਗ ਨਾਲ ਭਾਈ ਹਰਜਿੰਦਰ ਸਿੰਘ ਜਿੰਦਾ, ਸੁਖਦੇਵ ਸਿੰਘ ਸੁੱਖਾ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਬੋਬੀਨੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।  ਹੈੱਡ ਗ੍ਰੰਥੀ ਭਾਈ ਮਾਨ ਸਿੰਘ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ। ਉਪਰੰਤ ਭਾਈ ਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਰਘੁਬੀਰ ਸਿੰਘ ਕੋਹਾੜ  ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਾਈ ਸੁੱਖਾ ਤੇ ਭਾਈ ਜਿੰਦਾ ਦੀ ਜੀਵਨੀ ਸਬੰਧੀ ਸੰਗਤ ਨਾਲ ਸਾਂਝ ਪਾਈ। ਇਸ ਮੌਕੇ ਭਾਈ ਕਸ਼ਮੀਰ ਸਿੰਘ ਗੋਸਲ, ਸੁਖਦੇਵ ਸਿੰਘ ਕੱਸੋਚਾਹਲ, ਜਸਵੀਰ ਸਿੰਘ ਆਦਿ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Previous articleਭਾਰਤੀ-ਅਮਰੀਕੀਆਂ ਵੱਲੋਂ ਡੈਮੋਕਰੈਟਾਂ ਨੂੰ ਸਮਰਥਨ ਜਾਰੀ: ਸਰਵੇਖਣ
Next articleTrump’s youngest son Barron had Covid-19, now negative