ਭੁੱਖ ਹੜਤਾਲ ਗਿਆਰੇ ਵੇ ਦਿਨ ਵਿੱਚ ਸ਼ਾਮਿਲ

ਹੁਸ਼ਿਆਰਪੁਰ/ ਸ਼ਾਮਚੁਰਾਸੀ  (ਚੁੰਬਰ) (ਸਮਾਜ ਵੀਕਲੀ) – ਇਸ ਮੋਕੇ ਕੋਵਿਡ 19 ਦੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਸਰਕਾਰ ਵਿਰੁਧ ਰੋਸ ਪ੍ਰਗਟ ਕਰਦਿਆ  ਅੱਜ ਭੁੱਖ ਹੜਤਾਲ ਗਿਆਰੇ   ਦਿਨ ਵਿੱਚ ਸ਼ਾਮਿਲ ਹੋ ਗਈ ਹੈ । ਭੁੱਖ ਹੜਤਾਲ ਵਿੱਚ ਹੜਤਾਲ ਵਿੱਚ ਭਾਗ ਲਿਆ ਤੋ ਇਸ ਮੋਕੇ ਇਹਨਾਂ ਹਮਾਇਤ ਤੇ ਰਮਨਦੀਪ , ਪੂਨਮ ਪ੍ਰੀਤ , ਰੇਨੂੰ ਰਾਣੀ , ਆਸ਼ਾ ਰਾਣੀ , ਇੰਦਰਜੀਤ ਸਿੰਘ , ਰਣਯੋਧ ਸਿੰਘ , ਲਖਵੀਰ ਸਿੰਘ , ਇਸ ਮੋਕੇ ਹਾਜਰ ਰਹੇ  ।

ਇਸ ਮੋਕੇ ਸਘੰਰਸ਼ ਕਮੇਟੀ ਵੱਲੋ ਰਮਯੋਧ ਸਿੰਘ ਨੇ ਦੱਸਿਆ  ਕਿ  ਡਾਇਰੈਕਟਰ ਸਿਹਤ , ਮੁੱਖ ਮੰਤਰੀ ਪੰਜਾਬ , ਸਿਹਤ ਮੰਤਰੀ ,ਨੂੰ ਪਹਿਲਾ ਵੀ ਐਸ . ਐਮ. ਉਜ, ਅਤੇ ਸਿਵਲ ਸਰਜਨ ਰਾਹੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਤੇ ਪੰਜਾਬ ਸਰਕਾਰ ਵੱਲੋ ਇਸ ਤੇ ਕਈ ਵੀ ਧਿਆਨ ਨਹੀ ਦਿੱਤਾ ਗਿਆ । ਜੇਕਰ ਪੰਜਾਬ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤੇ ਮੁਲਾਜਮਾ ਵਿੱਚ ਦਿਨ ਪ੍ਰਤੀ ਦਿਨ ਰੋਹ ਵੱਧ ਰਿਹੈ ਹੈ ਤੇ ਇਹ ਭੁੱਖ ਹੜਤਾਲ ਪੰਜਾਬ ਸਰਕਾਰ ਦੀ ਅਰਥੀ ਵਿੱਚ ਕਿੱਲ ਸਾਬਿਤ ਹੋਵੇਗੀ ।

ਇਸ ਕਰਕੇ ਸਿਹਤ ਮੁਲਾਜਮ ਸੰਘਰਸ਼ ਕਮੇਟੀ ਵੱਲੋ ਰੋਸ ਦੇ ਤੋਰ ਤੇ ਫੈਸਲਾ ਕੀਤਾ ਗਿਆ ਕਿ ਸਰਕਾਰ ਦੀਆਂ ਮਾਰੂ ਨੀਤੀਆ ਦਾ ਸਿਹਤ ਕਾਮੇ ਡੱਟ ਕੇ ਵਿਰੋਧ ਕਰਨਗੇ , ਤੇ ਸਿਹਤ ਕਾਮੇ ਨਪੀੜਨ ਵਾਲੀਆਂ ਨੀਤੀਆ ਨੰ ਲਾਗੂ ਨਹੀ ਕਰਨ ਦੇਣਗੇ । ਸੰਘਰਸ਼ ਕਮੇਟੀ ਵੱਲੋ ਐਨ. ਐਚ. ਐਮ. ਅਤੇ 2211 ਅਤੇ ਠੇਕੇ ਅਧਾਰਿਤ ਕਾਮਿਆ ਨੂੰ ਪੱਕਾ ਕਰਨ ਅਤੇ ਨਵ ਨਿਯੁਕਤ ਕਾਮਿਆ ਦਾ ਪ੍ਰਵੇਸ਼ਨ ਪੀਰਡ ਦੋ ਸਾਲ ਕਰਨ ਅਤੇ ਸਮੁਚੇ ਮਲਟੀਪਰਪਜ ਕੇਡਰ ਨੂੰ ਕੋਵਿਡ 19 ਦੋਰਾਨ ਕੀਤੇ ਕੰਮ ਬਦਲੇ ਸ਼ਪੈਸ਼ਲ ਇੰਕਰੀਮੈਟ ਦਿੱਤਾ ਜਾਵੇ ਆਉਟ ਸੋਰਜਸਿਗ ਵਾਲੇ ਮੁਲਾਜਮਾ ਨੂੰ ਪੱਕਾ ਕੀਤਾ ਜਾਵੇ  ਦੇਣ ਤੱਕ ਲਗਤਾਰ ਸੰਘਰਸ਼ ਕੀਤਾ ਜਾਵੇਗਾ ।

ਸੂਬਾ ਕਮੇਟੀ ਮੈਬਰ ਨੇ ਦੱਸਿਆ ਕਿ ਅੱਜ ਤੋ ਰੋਜ ਲਗਾਤਾਰ ਪੰਜ ਸਾਥੀ ਜਿਲਾਂ ਹੈਡਕੁਆਟਰ ਤੇ  ਭੁੱਖ ਹੜਤਾਲ ਤੇ ਬੈਠਿਆ ਕਰਨਗੇ ਜੇਕਰ ਸਰਕਾਰ ਨੇ ਸਿਹਤ ਕਾਮਿਆ ਦੀਆਂ ਮੰਗਾ ਨਾ ਮੰਨੀਆਂ ਤਾਂ 7 ਅਗਸਤ 2020 ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ । ਇਸ ਮੋਕੇ ਉਹਨਾੰ ਭਰਤਾਰੀ ਜਥੇਬੰਦੀਆੰ ਨੂੰ ਅਪੀਲ ਕੀਤੀ ਕਿ ਉਹ ਸਾਡਾ ਸਾਥ ਦੇਣ ਕਿਉਕਿ ਇਸ ਸਮੇ ਪੰਜਾਬ ਦਾ ਕੋਈ ਮੁਲਾਜਮ ਇਕੱਲਾ ਸੰਘਰਸ਼ ਨਹੀ ਲੜ ਸਕਦਾ ਤੇ ਸਾਝੇ ਮੰਚ ਤੇ ਇਕੱਠਿਆ ਹੋ ਕੇ ਹੀ ਲੜਾਈ ਲੜੀ ਜਾ ਸਕਦੀ ਹੈ ।

Previous articleਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ
Next articleਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ