ਭੁੱਖ ਹੜਤਾਲ ਚੋਥੇ  ਦਿਨ ਵਿੱਚ  ਸ਼ਾਮਿਲ , ਮੰਗਾ ਨਾ ਮੰਨੀਆਂ ਤਾਂ 7 ਅਗਸਤ  ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਉ

ਹੁਸ਼ਿਆਰਪੁਰ (ਚੁੰਬਰ) (ਸਮਾਜ ਵੀਕਲੀ) – ਸਿਹਤ ਮੁਲਾਜਮ ਸੰਘਰਸ਼ ਕਮੇਟੀ ਵੱਲੋ ਸੂਬਾ ਪੱਧਰੀ ਕਾਲ ਦੇ ਅੱਜ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਅੱਗੇ 5 ਸਿਹਤ ਕਰਮਚਾਰੀਆਂ ਵੱਲੋ  ਭੁੱਖ ਹੜਤਾਲ ਚੋਥੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ । ਭੁੱਖ ਹੜਤਾਲ ਵਿੱਚ ਸ਼ਾਮਿਲ ਮਨਜੀਤ ਭਾਟੀਆ , ਸਤਨਾਮ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ,ਏ ਐਨ ਐਮ ਜਸਵਿੰਦਰ ਕੋਰ , ਨੀਲਮ ਰਾਣੀ , ਸਰੋਜ ਬਾਲਾ ਆਦਿ ਹਾਜਰ ਹੋਏ  ।

ਇਸ ਮੋਕੇ ਕੋਵਿਡ 19 ਦੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਸਰਕਾਰ ਵਿਰੁਧ ਰੋਸ ਪ੍ਰਗਟ ਕੀਤਾ ਗਿਆ । ਇਸ ਮੋਕੇ ਏ ਐਨ ਐਮ  ਜਸਵਿੰਦਰ ਕੋਰ ਨੇ ਦੱਸਿਆ ਕਿ ਸੰਘਰਸ ਕਮੇਟੀ ਵੱਲੋ ਡਾਇਰੈਕਟਰ ਸਿਹਤ , ਮੁੱਖ ਮੰਤਰੀ ਪੰਜਾਬ , ਸਿਹਤ ਮੰਤਰੀ ,ਨੂੰ ਪਹਿਲਾ ਵੀ ਐਸ . ਐਮ. ਉਜ, ਅਤੇ ਸਿਵਲ ਸਰਜਨ ਰਾਹੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਤੇ ਪੰਜਾਬ ਸਰਕਾਰ ਵੱਲੋ ਇਸ ਤੇ ਕਈ ਵੀ ਧਿਆਨ ਨਹੀ ਦਿੱਤਾ ਗਿਆ ।

ਜਿਸ ਕਰਕੇ ਸਿਹਤ ਮੁਲਾਜਮ ਸੰਘਰਸ਼ ਕਮੇਟੀ ਵੱਲੋ ਰੋਸ ਦੇ ਤੋਰ ਤੇ ਫੈਸਲਾ ਕੀਤਾ ਗਿਆ ਕਿ ਸਰਕਾਰ ਦੀਆਂ ਮਾਰੂ ਨੀਤੀਆ ਦਾ ਸਿਹਤ ਕਾਮੇ ਡੱਟ ਕੇ ਵਿਰੋਧ ਕਰਨਗੇ , ਤੇ ਸਿਹਤ ਕਾਮੇ ਨਪੀੜਨ ਵਾਲੀਆਂ ਨੀਤੀਆ ਨੰ ਲਾਗੂ ਨਹੀ ਕਰਨ ਦੇਣਗੇ । ਸੰਘਰਸ਼ ਕਮੇਟੀ ਵੱਲੋ ਐਨ. ਐਚ. ਐਮ. ਅਤੇ 2211 ਅਤੇ ਠੇਕੇ ਅਧਾਰਿਤ ਕਾਮਿਆ ਨੂੰ ਪੱਕਾ ਕਰਨ ਅਤੇ ਨਵ ਨਿਯੁਕਤ ਕਾਮਿਆ ਦਾ ਪ੍ਰਵੇਸ਼ਨ ਪੀਰਡ ਦੋ ਸਾਲ ਕਰਨ ਅਤੇ ਸਮੁਚੇ ਮਲਟੀਪਰਪਜ ਕੇਡਰ ਨੂੰ ਕੋਵਿਡ 19 ਦੋਰਾਨ ਕੀਤੇ ਕੰਮ ਬਦਲੇ ਸ਼ਪੈਸ਼ਲ ਇੰਕਰੀਮੈਟ ਦੇਣ ਤੱਕ ਲਗਤਾਰ ਸੰਘਰਸ਼ ਕੀਤਾ ਜਾਵੇਗਾ ।

ਸੂਬਾ ਕਮੇਟੀ ਮੈਬਰ ਨੇ ਦੱਸਿਆ ਕਿ ਅੱਜ ਤੋ ਰੋਜ ਲਗਾਤਾਰ ਪੰਜ ਸਾਥੀ ਜਿਲਾਂ ਹੈਡਕੁਆਟਰ ਤੇ  ਭੁੱਖ ਹੜਤਾਲ ਤੇ ਬੈਠਿਆ ਕਰਨਗੇ ਜੇਕਰ ਸਰਕਾਰ ਨੇ ਸਿਹਤ ਕਾਮਿਆ ਦੀਆਂ ਮੰਗਾ ਨਾ ਮੰਨੀਆਂ ਤਾਂ 7 ਅਗਸਤ 2020 ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ । ਇਸ ਮੋਕੇ ਉਹਨਾੰ ਭਰਤਾਰੀ ਜਥੇਬੰਦੀਆੰ ਨੂੰ ਅਪੀਲ ਕੀਤੀ ਕਿ ਉਹ ਸਾਡਾ ਸਾਥ ਦੇਣ ਕਿਉਕਿ ਇਸ ਸਮੇ ਪੰਜਾਬ ਦਾ ਕੋਈ ਮੁਲਾਜਮ ਇਕੱਲਾ ਸੰਘਰਸ਼ ਨਹੀ ਲੜ ਸਕਦਾ ਤੇ ਸਾਝੇ ਮੰਚ ਤੇ ਇਕੱਠਿਆ ਹੋ ਕੇ ਹੀ ਲੜਾਈ ਲੜੀ ਜਾ ਸਕਦੀ ਹੈ ।    

Previous article6 ਮਰੀਜ ਹੋਰ ਪਾਜੇਟਿਵ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 526 , ਇਕ ਵਿਅਕਤੀ ਦੀ ਮੌਤ ਹੋਣ ਨਾਲ ਗਿਣਤੀ ਹੋਈ 14
Next articleਜਿਲਾਂ ਪੱਧਰ ਤੇ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ