ਮਨਮੋਹਨ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਨਵੀਂ ਦਿੱਲੀ (ਸਮਾਜਵੀਕਲੀ) : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਜਿਨ੍ਹਾਂ ਨੂੰ ਸਿਹਤ ਖਰਾਬ ਹੋਣ ਕਾਰਨ ਬੀਤੇ ਦਿਨੀਂ ਇਥੇ ਏਮਸ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 87 ਸਾਲਾ ਸ੍ਰੀ ਮਨਮੋਹਨ ਸਿੰਘ ਨੂੰ ਬਾਅਦ ਦੁਪਹਿਰ 12:30 ਵਜੇ ਦੇ ਕਰੀਬ ਛੁੱਟੀ ਦੇ ਦਿੱਤੀ ਗਈ। ਉਹ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਹਨ। ਉਹ 2004 ਤੋਂ 2014 ਦਰਮਿਆਨ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੀ ਸਾਲ 2009 ਵਿੱਚ ਏਮਸ ਵਿੱਚ ਬਾਈਪਾਸ ਸਰਜਰੀ ਹੋਈ ਸੀ।

Previous articleਗੁਜਰਾਤ ਸਰਕਾਰ ਨੂੰ ਝਟਕਾ: ਮੰਤਰੀ ਦੀ ਚੋਣ ਰੱਦ
Next articleਜਲੰਧਰ ਪੁਲੀਸ ਲਈ ਪਰਵਾਸੀ ਮਜ਼ਦੂਰ ਬਣ ਸਕਦੇ ਨੇ ਖਤਰਾ