ਮੋਦੀ ਦੀ ‘ਨਾਸਮਝੀ’ ਨੇ ਮੁਲਕ ਨੂੰ ਕਮਜ਼ੋਰ ਕੀਤਾ: ਰਾਹੁਲ

ਨਵੀਂ ਦਿੱਲੀ (ਸਮਾਜਵੀਕਲੀ) : ਅਸਲ ਕੰਟਰੋਲ ਰੇਖਾ ’ਤੇ ਚੀਨ ਨਾਲ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਵੀਡੀਓ ਸੁਨੇਹੇ ਰਾਹੀਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਨਾਸਮਝੀ’ ਨੇ ਮੁਲਕ ਨੂੰ ਕਮਜ਼ੋਰ ਬਣਾ ਦਿੱਤਾ ਹੈ।

ਟਵਿਟਰ ’ਤੇ ਪੋਸਟ ਕੀਤੇ ਸੁਨੇਹੇ ’ਚ ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਭਾਰਤ ਦੀ ਵਿਦੇਸ਼ ਅਤੇ ਆਰਥਿਕ ਨੀਤੀ ਢਾਹ ਲਾਉਣ ਵਾਲੀ ਰਹੀ ਜਿਸ ਨੂੰ ਦੇਖ ਕੇ ਚੀਨ ਨੇ ਭਾਰਤ ਖਿਲਾਫ਼ ਹਮਲਾਵਾਰ ਰਵੱਈਆ ਅਪਣਾਇਆ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਮੇਂ ’ਚ ਤਕਰੀਬਨ ਸਾਰੇ ਗੁਆਂਢੀ ਮੁਲਕਾਂ ਨਾਲ ਭਾਰਤ ਦੇ ਰਿਸ਼ਤੇ ਖ਼ਰਾਬ ਹਨ ਅਤੇ ਸਰਕਾਰ ਨੇ ਅਰਥਚਾਰੇ ਨੂੰ ਲੀਹ ’ਤੇ ਲਿਆਉਣ ਲਈ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਣਗੌਲਿਆਂ ਕਰ ਦਿੱਤਾ ਹੈ।

iਉਧਰ ਭਾਜਪਾ ਨੇ ਰਾਹੁਲ ਗਾਂਧੀ ’ਤੇ ਮੋੜਵਾਂ ਹਮਲਾ ਕਰਦਿਆਂ ਕਿਹਾ ਕਿ ਉਹ ਮੁਲਕ ਨੂੰ ਵੰਡਣ ਅਤੇ ਸਰਹੱਦੀ ਹਾਲਾਤ ਨਾਲ ਸਿੱਝਣ ਬਾਰੇ ਸਵਾਲ ਪੁੱਛ ਕੇ ਮੁਲਕ ਦੇ ਹਥਿਆਰਬੰਦ ਬਲਾਂ ਦਾ ਹੌਸਲਾ ਢਾਹ ਰਿਹਾ ਹੈ।

Previous articleਕਰੋਨਾ ਮਹਾਮਾਰੀ ਨੇ ਲਿਆ ਦੁਨੀਆ ਦੇ ਸਬਰ ਦਾ ਇਮਤਿਹਾਨ: ਮੋਦੀ
Next articleਐੱਨਡੀਏ ਦੀਆਂ ਆਰਥਿਕ ਨੀਤੀਆਂ ਕਾਰਨ ਆਈ ਮੰਦੀ: ਚਿਦੰਬਰਮ