ਮੋਦੀ ਵੱਲੋਂ ਵਾਰਾਨਸੀ ਵਿੱਚ ਵਿਸ਼ਾਲ ਰੋਡ ਸ਼ੋਅ

ਅੱਜ ਕਰਨਗੇ ਨਾਮਜ਼ਦਗੀ ਕਾਗਜ਼ ਦਾਖਲ;

ਬਾਦਲ, ਨਿਤੀਸ਼, ਠਾਕਰੇ ਤੇ ਹੋਰ ਆਗੂਆਂ ਦੇ ਪੁੱਜਣ ਦੀ ਸੰਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਹਲਕਾ ਵਾਰਾਨਸੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਅੱਜ ਵਿਸ਼ਾਲ ਰੋਡ ਸ਼ੋਅ ਕੀਤਾ। ਉਹ ਦੂਜੀ ਵਾਰ ਇੱਥੋਂ ਉਮੀਦਵਾਰ ਹਨ। ਤਾਕਤ ਦੇ ਇਸ ਮੁਜ਼ਾਹਰੇ ਵਿੱਚ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਨਾਲ ਹਾਜ਼ਰ ਸਨ। ਮੋਦੀ ਨੇ ਆਪਣਾ ਸੱਤ ਕਿਲੋਮੀਟਰ ਲੰਬਾ ਰੋਡ ਸ਼ੋਅ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਬਾਨੀ ਪੰਡਿਤ ਮਦਨ ਮੋਹਨ ਮਾਲਵੀਆ ਦੇ ਬੁੱਤ ਨੂੰ ਹਾਰ ਪਹਿਨਾ ਕੇ ਸ਼ੁੂਰੂ ਕੀਤਾ। ਉਨ੍ਹਾਂ ਦਾ ਕਾਫ਼ਲਾ ਸ਼ਹਿਰ ਦੇ ਲੰਕਾ ਅਤੇ ਅੱਸੀ ਇਲਾਕੇ ਵਿੱਚੋਂ ਗੁਜ਼ਰਿਆ। ਇਸ ਤੋਂ ਬਾਅਦ ਉਨ੍ਹਾਂ ਨੇ ਦਸ਼ਅਸ਼ਵਾਮੇਧ ਘਾਟ ਉੱਤੇ ਗੰਗਾ ਆਰਤੀ ਵਿੱਚ ਹਿੱਸਾ ਲਿਆ ਅਤੇ ਇਸ ਮੌਕੇ ਸ੍ਰੀ ਯੋਗੀ ਤੋਂ ਇਲਾਵਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਵੀ ਮੰਚ ਉੱਤੇ ਸੁਸ਼ੋਭਿਤ ਸਨ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਨਾਮਜ਼ਦਗੀ ਪੱਤਰ ਭਰਨ ਸਮੇਂ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਨਤਾ ਦਲ (ਯੂ) ਦੇ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਸ਼ਿਵ ਸੈਨਾ ਮੁਖੀ ਊਧਵ ਠਾਕਰੇ ਪੁੱਜਣਗੇ। ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ 11.30 ਵਜੇ ਉੱਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

Previous articleਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ’ਚ ਭਾਰਤ ਨੇ ਦੋ ਸੋਨ ਤਗ਼ਮੇ ਜਿੱਤੇ
Next articleਵੱਡੀ ਸਾਜ਼ਿਸ਼: ਜਾਂਚ ਲਈ ਪਟਨਾਇਕ ਪੈਨਲ ਕਾਿੲਮ