ਮ੍ਰਿਤਕਾਂ ਦਾ ਸਸਕਾਰ: ਐੱਨਜੀਓ ਦੀ ਪੇਸ਼ਕਸ਼ ’ਤੇ ਅਦਾਲਤ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ(ਸਮਾਜਵੀਕਲੀ) :  ਦਿੱਲੀ ਵਿੱਚ ਵਾਤਾਵਰਨ ਪੱਖੀ ਸ਼ਮਸ਼ਾਨਘਾਟ ਚਲਾਉਣ ਵਾਲੀ ਐੱਨਜੀਓ ਵੱਲੋਂ ਕਰੋਨਾਵਾਇਰਸ ਕਾਰਨ ਮਰਨ ਵਾਲਿਆਂ ਦਾ ਸਸਕਾਰ ਕਰਨ ਦੀ ਕੀਤੀ ਗਈ ਪੇਸ਼ਕਸ਼ ਸਬੰਧੀ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਸਰਕਾਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਡੀ.ਐੱਨ. ਪਟੇਲ ਤੇ ਜਸਟਿਸ ਪ੍ਰਤੀਕ ਜਲਾਨ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਦਿੱਲੀ ਸਰਕਾਰ ਨੂੰ 29 ਜੂਨ ਤੱਕ ਆਪਣਾ ਪੱਖ ਰੱਖਣ ਲਈ ਕਿਹਾ ਹੈ।

ਚੇਤੇ ਰਹੇ ਕਿ ਸਿਖਰਲੀ ਅਦਾਲਤ ਨੇ ਕਰੋਨਾਵਾਇਰਸ ਕਰਕੇ ਦਿੱਲੀ ਦੇ ਹਾਲਾਤ ਨੂੰ ‘ਖ਼ੌਫ਼ਨਾਕ’ ਕਰਾਰ ਦਿੰਦਿਆਂ ਕੇਂਦਰ ਤੇ ਦਿੱਲੀ ਸਰਕਾਰ ਨੂੰ 29 ਜੂਨ ਤੱਕ ਦਾ ਸਮਾਂ ਦਿੱਤਾ ਸੀ। ਸੁਪਰੀਮ ਕੋਰਟ ਨੇ ਦਿੱਲੀ ਦੇ ਵੱਖ ਵੱਖ ਹਸਪਤਾਲਾਂ ਵਿੱਚ ਸਸਕਾਰ ਖੁਣੋਂ ਰੁਲ ਰਹੀਆਂ ਕਰੋਨਾ ਪੀੜਤ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਸਰਕਾਰ ਦੀ ਝਾੜਝੰਬ ਕੀਤੀ ਸੀ।

Previous articleਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ
Next articleਅਗਿਆਨ ਨਾਲੋਂ ਵਧੇੇਰੇ ਖ਼ਤਰਨਾਕ ਹੈ ਹੰਕਾਰ: ਰਾਹੁਲ