ਯੂ.ਕੇ: ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਵਲੋਂ ਕਿਸਾਨਾਂ ਦੇ ਹੱਕ ‘ਚ ਸੰਘਰਸ਼ ਦਾ ਐਲਾਨ

(ਸਮਾਜ ਵੀਕਲੀ)

ਇੰਗਲੈਂਡ, ਰਾਜਨ – ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਆਗੂਆਂ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇੰਡੀਅਨ ਹਾਈ ਕਮਿਸ਼ਨ ਲੰਡਨ ਨੂੰ ਮੰਗ ਪੱਤਰ ਭੇਜ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਸਰਕਾਰੀ ਹਦਾਇਤਾਂ ਮੁਤਾਬਿਕ ਘੱਟ ਗਿਣਤੀ ‘ਚ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਦੀ ਅਗਵਾਈ ‘ਚ ਇੱਕਤਰ ਹੋਏ ਆਗੂਆਂ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇੰਗਲੈਂਡ ਆਉਣ ਵਾਲੇ ਭਾਰਤ ਦੇ ਸਰਕਾਰੀ ਨੁਮਾਇੰਦਿਆਂ ਦਾ ਐਸੋਸੀਏਸ਼ਨ ਵਲੋਂ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਸੀਤਲ ਸਿੰਘ ਗਿੱਲ ਨੇ ਭਾਰਤ ਦੀ ਭਾਜਪਾ ਸਰਕਾਰ ਦੇ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿੱਲਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਇੰਗਲੈਂਡ ਫੇਰੀ ਦੌਰਾਨ ਇਥੇ ਵੱਸੇ ਭਾਰਤੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ |

Previous article38 areas in England added to Covid-19 ‘watch list’
Next articleI want Gill to enjoy his cricket journey: Karthik