ਯੋਗ ਗੁਰੂ ਰਾਮਦੇਵ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

ਲੁਧਿਆਣਾ : ਯੋਗ ਗੁਰੂ ਬਾਬਾ ਰਾਮਦੇਵ ਵਿਰੁੱਧ ਲੁਧਿਆਣਾ ਨਗਰ ਨਿਗਮ ਦੇ ਸੈਨੇਟਰੀ ਸੁਪਰਵਾਈਜ਼ਰ ਰਾਜ ਕੁਮਾਰ ਨੇ ਕਥਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਕ ਫੌਜਦਾਰੀ ਸ਼ਿਕਾਇਤ ਦਾਖ਼ਲ ਕੀਤੀ ਹੈ, ਜਿਸ ਦੀ ਸੁਣਵਾਈ ਕਰਦਿਆਂ ਜੁਡੀਸ਼ੀਅਲ ਮਜਿਸਟ੍ਰੇਟ ਹਸਨਦੀਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਰੱਖਦੇ ਹੋਏ ਸ਼ਿਕਾਇਤਕਰਤਾ ਨੂੰ ਆਪਣੀਆਂ ਗਵਾਹੀਆਂ ਕਰਵਾਉਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਯੋਗ ਗੁਰੂ ਬਾਬਾ ਰਾਮਦੇਵ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਤੇ ਦਲਿਤ ਸਮਾਜ ਵਿਰੁੱਧ ਇਤਰਾਜਯੋਗ ਟਿੱਪਣੀ ਕੀਤੀ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

Previous article29 ਖੋਖੇ ਸੜਕੇ ਸੁਆਹ, ਸੁੱਤਾ ਰਿਹਾ ਫਾਇਰ ਬਿ੍ਗੇਡ, ਜਾ ਕੇ ਲਿਆਉਣੀ ਪਈ ਗੱਡੀ
Next article79 ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਹਰਪਾਲ ਚੀਮਾ ਨੂੰ ਮਿਲਿਆ ਵਫ਼ਦ