ਰਾਡ ਮਾਰ ਕੇ ਢਾਬਾ ਮਾਲਕ ਦੀ ਹੱਤਿਆ

ਪਿੰਡ ਬਘਾਣਾ ’ਚ ਬੀਤੀ ਦੇਰ ਰਾਤ ਦੋ ਧੜਿਆਂ ਦੀ ਆਪਸੀ ਰੰਜਿਸ਼ ਦੇ ਚੱਲਦਿਆਂ ਇੱਕ ਧਿਰ ਵੱਲੋਂ ਦੂਸਰੀ ਧਿਰ ਢਾਬਾ ਚਲਾਉਣ ਵਾਲੇ ਨਿਰਵੈਰ ਸਿੰਘ (40) ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਰਾਵਲਪਿੰਡੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਿਰਵੈਰ ਸਿੰਘ ਜੋ ਕਿ ਪਿੰਡ ਬਘਾਣਾ ਦੀ ਨਹਿਰ ਦੇ ਨੇੜੇ ਚੀਮਾ ਨਾਮੀ ਢਾਬਾ ਚਲਾਉਂਦਾ ਸੀ ਤੇ ਉਸ ਦਾ ਰਿਸ਼ਤੇਦਾਰ ਜਸਪਾਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਬਘਾਣਾ ਢਾਬੇ ਦੇ ਪਿੱਛੇ ਪਕੌੜਿਆਂ ਦਾ ਖੋਖਾ ਚਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇਂ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਦੋਨਾਂ ਵਿਚਾਲੇ ਲੜਾਈ ਝਗੜਾ ਚੱਲਦਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ’ਚ ਲੜਾਈ ਝਗੜਾ ਹੋ ਗਿਆ ਤੇ ਲੜਾਈ ਇੰਨੀ ਵੱਧ ਗਈ ਕਿ ਜਸਪਾਲ ਸਿੰਘ ਤੇ ਉਸ ਦੇ ਲੜਕੇ ਰਾਜਵੀਰ ਸਿੰਘ ਨੇ ਲੋਹੇ ਦੀ ਰਾਡ ਨਾਲ ਨਿਰਵੈਰ ਸਿੰਘ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ’ਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਜਿੱਥੇ ਉਸ ਨੇ ਦਮ ਤੋੜ ਦਿੱਤਾ।
ਇਸ ਸਬੰਧੀ ਪੁਲੀਸ ਨੇ ਕੀਤੀ ਜਾਂਚ ਤੋਂ ਬਾਅਦ ਨਿਰਵੈਰ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ’ਚ ਪਿਉ ਜਸਪਾਲ ਸਿੰਘ ਪੁੱਤਰ ਨਿਸ਼ਾਨ ਸਿੰਘ ਤੇ ਉਸ ਦੇ ਲੜਕੇ ਰਾਜਵੀਰ ਸਿੰਘ ਵਾਸੀ ਪਿੰਡ ਬਘਾਣਾ ਦੇ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਕਥਿਤ ਦੋਸ਼ੀ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਰਾਜਵੀਰ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Previous articleਹਾਈ ਕੋਰਟ ਦੇ ਹੁਕਮਾਂ ਕਾਰਨ ਪਿੰਡਾਂ ’ਚ ਸਹਿਮ
Next articleUK Minister to press Saudi Arabia on human rights