ਰਾਹੁਲ ਗਾਂਧੀ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਮੁਲਾਕਾਤ ਅੱਜ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸੋਮਵਾਰ ਨੂੰ ਮੁਲਾਕਾਤ ਕੀਤੀ ਜਾਵੇਗੀ। ਪਿਛਲੇ ਮਹੀਨੇ ਪਾਰਟੀ ਮੁਖੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਬੈਠਕ ਹੈ। ਸੋਮਵਾਰ ਦੁਪਹਿਰੇ ਹੋਣ ਵਾਲੀ ਬੈਠਕ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਹਾਜ਼ਰ ਰਹਿਣਗੇ। ਬੈਠਕ ਦੇ ਏਜੰਡੇ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਖਾਸਕਰ ਹਿੰਦੀ ਭਾਸ਼ੀ ਰਾਜਾਂ ’ਚ ਕਾਂਗਰਸ ਦੀ ਹਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Previous articleਪਾਕਿਸਤਾਨੀ ਲੂਣ ’ਚੋਂ 532 ਕਿਲੋ ਹੈਰੋਇਨ ਫੜੀ
Next articleਬਿੱਟੂ ਹੱਤਿਆ ਕਾਂਡ: ਗੈਂਗਸਟਰਾਂ ਅਤੇ ਖਾੜਕੂ ਜਥੇਬੰਦੀਆਂ ਦਾ ਹੱਥ ਨਹੀਂ