ਵਿਸ਼ਵ ਵਾਤਾਵਰਨ ਦਿਵਸ !

ਹਰਮਨਪ੍ਰੀਤ ਸਿੰਘ

(ਸਮਾਜ ਵੀਕਲੀ)

ਵਾਤਾਵਰਨ ਦਿਵਸ ਤੇ ਵਿਸ਼ੇਸ਼

ਵਾਤਾਵਰਨ ਨੂੰ ਬਚਾਉਣ ਤੇ ਜ਼ਿੰਦਗੀ ਨੂੰ ਕੁਦਰਤ ਦੇ ਨਾਲ ਜੋੜਨ ਲਈ ਹਰ ਸਾਲ 5 ਜੂਨ ਨੂੰ ਸਮਾਜ ਨੂੰ ਵਾਤਾਵਰਨ ਸਬੰਦੀ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦੀ ਨੀਂਹ ਸੰਯੁਕਤ ਰਾਸ਼ਟਰ ਸੰਘ ਨੇ 1972 ਈ: ਵਿਚ ਕੀਤੀ ਸੀ ਅਤੇ ਇਸ ਦੀ ਸ਼ੁਰੂਆਤ ਸਵੀਡਸਨ ਦੀ ਰਾਜਧਾਨੀ ਸਟਾਕਹੋਮ ‘ਚ ਹੋਈ ਸੀ। ਦਿਨ 5 ਜੂਨ 1974 ਈ: ਨੂੰ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਧਰਤੀ ਤੇ ਰਹਿ-ਰਹੇ ਲੋਕ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ ਤੇ ਹੈ। ਮੌਜੂਦਾ ਸਮੇਂ ਮਨੁੱਖ ਨੇ ਆਪਣੇ ਨਿੱਜੀ ਸਵਾਰਥਾਂ ਲਈ ਕੁਦਰਤੀ ਸਰੋਤਾਂ, ਸੋਮਿਆਂ ਨਾਲ ਖਿਲਵਾੜ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜੋ ਬੇਹੱਦ ਮੰਦ-ਭਾਗਾ ਹੈ।

ਕੁਦਰਤੀ ਸਰੋਤਾਂ ਦਾ ਨਾਸ਼ ਕਰ ਮਨੁੱਖ ਇਸ ਧਰਤੀ ਤੇ ਆਪਣੇ ਲਈ ਗੰਭੀਰ ਬਿਮਾਰੀਆਂ ਦੇ ਰੂਪ ‘ਚ ਸਮੱਸਿਆਂਵਾਂ ਪੈਦਾ ਕਰ ਰਿਹਾ ਹੈ। ਜੇਕਰ ਧਰਤੀ ਤੇ ਇਸੇ ਰਫਤਾਰ ਨਾਲ ਪ੍ਰਦੂਸ਼ਣ ਵਧਦਾ ਗਿਆ ਤਾਂ ਆਉਣ ਵਾਲੇ ਸਮੇਂ ‘ਚ ਇਹ ਧਰਤੀ ਮਨੁੱਖ ਦੇ ਰਹਿਣ ਲਾਇਕ ਨਹੀਂ ਰਹੇਗੀ। ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਰੱਖਣ ਲਈ ਧਰਤੀ ਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਅਤਿ ਲੱਗੇ ਹੋਏ ਰੁੱਖਾਂ ਦੀ ਸਾਂਭ- ਸੰਭਾਲ ਬੇਹੱਦ ਜ਼ਰੂਰੀ ਹੈ। ਪਿਛਲੇ ਸਮਿਆਂ ‘ਚ ਕੁਦਰਤ ਨਾਲ ਕੀਤੀ ਛੇੜ-ਛਾੜ ਦਾ ਹੀ ਨਤੀਜਾ ਹੈ ਕਿ ਜੋ ਅੱਜ ਪੂਰਾ ਵਿਸ਼ਵ ਗਲੋਬਲ ਵਾਰਮਿੰਗ ਦੇ ਭਰਭਾਵ ਹੇਠ ਹੈ। ਹਰ ਸਾਲ ਧਰਤੀ ਦਾ ਤਾਪਮਾਨ ਵੱਧ ਰਿਹਾ ਹੈ ਨਾਲ ਹੀ ਪ੍ਰਦੂਸ਼ਣ ਕਾਰਨ ਅਜੋਨ ਪਰਤ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਧਰਤੀ ਤੋਂ ਕਈ ਜੀਵ-ਜੰਤੂ ਅਲੋਪ ਹੋ ਚੁੱਕੇ ਹਨ ਤੇ ਕਈਆਂ ਨੂੰ ਆਪਣੀ ਹੋਂਦ ਬਚਾਉਣ ਖਾਤਰ ਜੱਦੋ-ਜਹਿਦ ਕਰਨੀ ਪੈਅ ਰਹੀ ਹੈ। ਅਸੀਂ ਕੁਦਰਤ ਦੀ ਇਸ ਕਾਇਨਾਤ ‘ਚ ਬਹੁਤ ਕੁਜ਼ ਗੁਆ ਚੁੱਕੇ ਹਾਂ।

ਵਿਕਾਸ ਦੇ ਨਾਮ ਤੇ ਕੀਤੀ ਜਾ ਰਹੀ ਵਾਤਾਵਰਣ ਦੀ ਬਰਬਾਦੀ ਦੇ ਕਾਰਨ ਵਿਸ਼ਵ ਭਰ ਵਿਚ ਦਰੱਖਤਾਂ, ਪਸ਼ੂ, ਪੰਛੀਆਂ, ਜਲਚਰ ਜੀਵ ਅਤੇ ਜਾਨਵਰਾਂ ਦੀਆਂ ਲੱਖਾਂ ਪ੍ਰਜਾਤੀਆਂ ਲੁਪਤ ਹੋ ਚੁੱਕੀਆਂ ਹਨ ਜੋ ਕਿ ਬਹੁਤ ਗੰਭੀਰ ਸਮੱਸਿਆ ਹੈ ਅਤੇ ਨਾਲ ਦਿਨ-ਬ-ਦਿਨ ਪੋਲੀਥੀਨ ਦਾ ਕੂੜਾ ਇਕ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ, ਦੂਜੇ ਪਾਸੇ ਅੱਜ ਵੱਡੀ ਮਾਤਰਾ ਵਿਚ ਪਾਣੀ ਪੀਣ ਦੇ ਯੋਗ ਨਹੀਂ ਰਿਹਾ ਕਿਉਂਕਿ ਫ਼ੈਕਟਰੀਆ ਦਾ ਪ੍ਰਦੂਸ਼ਿਤ ਪਾਣੀ ਦਾ ਜਮੀਨੀ ਪਾਣੀ ਅਤੇ ਨਦੀਆਂ ਦੇ ਕੁਦਰਤੀ ਪਾਣੀ ਵਿਚ ਮਿਲਣਾ ਸ਼ੁੱਧ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮੁੱਖ ਕਾਰਨ ਹਨ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਸਾਹ ਦੀ ਬਿਮਾਰੀ, ਚਮੜੀ ਅਤੇ ਅੱਖਾਂ ਦੀ ਐਲਰਜੀ, ਛਾਤੀ ਅਤੇ ਦਿਲ ਦੀ ਬਿਮਾਰੀ ਅਤੇ ਕੈਂਸਰ ਵਰਗੇ ਰੋਗਾਂ ਦਾ ਸਾਨੂੰ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਕੁਦਰਤ ਸਾਨੂੰ ਸੁਨੇਹਾ ਦੇ ਰਹੀ ਹੈ ਕਿ ਅਸੀਂ ਹੁਣ ਵੀ ਸੰਭਲ ਜਾਈਏ , ਅੱਜ ਵਿਸ਼ਵ ਵਾਤਾਵਰਨ ਦਿਵਸ ਤੇ ਸਾਨੂੰ ਸਭ ਨੂੰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਦਾ ਪ੍ਰਣ ਕਰਨਾ ਚਾਹੀਦਾ ਹੈ। ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਭ ਦਾ ਸਮਾਜਕ ਫ਼ਰਜ਼ ਹੈ। ਜੇ ਅਸੀਂ ਕੁਦਰਤ ਦੇ ਨਿਯਮਾਂ ਨਾਲ ਛੇੜਛਾੜ ਕਰਾਂਗੇ ਤਾਂ ਖ਼ਤਰਨਾਕ ਨਤੀਜੇ ਤਾਂ ਸਾਨੂੰ ਹੀ ਭੁਗਤਣੇ ਪੈਣਗੇ। ਸਮੁੱਚੀ ਮਨੁੱਖਤਾ ਨੂੰ ਆਪਣੀ ਹੋਂਦ ਬਚਾਉਣ ਖਾਤਰ ਮੁੜ ਸੰਭਾਲ ਪ੍ਰਤੀ ਸੰਜੀਦਾ ਹੋਣਾ ਪਵੇਗਾ।

ਹਰਮਨਪ੍ਰੀਤ ਸਿੰਘ,
ਸਰਹਿੰਦ, ਜ਼ਿਲ੍ਹਾ: ਫ਼ਤਹਿਗੜ੍ਹ ਸਾਹਿਬ,
ਸੰਪਰਕ: 98550 10005

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਨਾਨਕ ਸੇਵਕ ਜਥਾ (ਬਾਹਰਾ) ਦੇ ਸੰਤੋਖ ਸਿੰਘ ਬਿੱਧੀਪੁਰ ਪ੍ਰਧਾਨ ਬਣੇ
Next articleਕਾਲਜ ਦੀ ਕੰਟੀਨ