ਸ਼ਿਵਰਾਜ ਚੌਹਾਨ ਚੌਥੀ ਵਾਰ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਭਾਜਪਾ ਨੇਤਾ ਸ਼ਿਵਰਾਜ ਸਿੰਘ ਚੌਹਾਨ ਚੌਥੀ ਵਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਦੇਰ ਰਾਤ ਸੂਬੇ ਦੇ ਰਾਜਪਾਲ ਲਾਲਜੀ ਟੰਡਨ ਨੇ ਸੋਮਵਾਰ ਰਾਤ 9 ਵਜੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾ ਉਨ੍ਹਾਂ ਨੂੰ ਅੱਜ ਸ਼ਾਮ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਕਰੋਨਾਵਾਇਰਸ ਦੇ ਮੱਦੇਨਜ਼ਰ ਵਿਧਾਇਕ ਦਲ ਦੇ ਮੈਂਬਰ ਮਾਸਕ ਪਹਿਨ ਕੇ ਮੀਟਿੰਗ ’ਚ ਸ਼ਾਮਲ ਹੋਏ। ਸਾਰੇ ਹੀ ਇੱਕ-ਦੂਜੇ ਤੋਂ ਦੋ-ਦੋ ਕੁਰਸੀਆਂ ਛੱਡ ਕੇ ਬੈਠੇ ਸਨ ਅਤੇ ਉਨ੍ਹਾਂ ਨੇ ਸ੍ਰੀ ਚੌਹਾਨ ਨੂੰ ਬਹੁਮੱਤ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ। ਭਾਜਪਾ ਦੇ ਕੇਂਦਰੀ ਆਬਜ਼ਰਵਰ ਅਰੁਨ ਸਿੰਘ ਅਤੇ ਵਿਨੈ ਸਹਿਸਰਬੁੱਧੇ ਦਿੱਲੀ ਤੋਂ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ’ਚ ਸ਼ਾਮਲ ਹੋਏ। ਸੀਨੀਅਰ ਭਾਜਪਾ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਗੋਪਾਲ ਭਾਰਗਵ ਨੇ ਸ਼ਿਵਰਾਜ ਸਿੰਘ ਚੌਹਾਨ ਦਾ ਨਾਂ ਵਿਧਾਇਕ ਦਲ ਦੇ ਨੇਤਾ ਲਈ ਪੇਸ਼ ਕੀਤਾ ਜਿਸ ਦੀ ਤਾਈਦ ਵਿਜੈ ਸ਼ਾਹ, ਮੀਨਾ ਸਿੰਘ, ਪਾਰਸ ਜੈਨ ਅਤੇ ਹੋਰ ਵਿਧਾਇਕਾਂ ਵੱਲੋਂ ਕੀਤੀ ਗਈ। ਇਹ ਪ੍ਰਕਿਰਿਆ ਪੂਰੀ ਹੋਣ ਮਗਰੋਂ ਅਰੁਣ ਸਿੰਘ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਸ੍ਰੀ ਚੌਹਾਨ ਦੇ ਨਾਂਅ ਦਾ ਐਲਾਨ ਕੀਤਾ। ਸ੍ਰੀ ਚੌਹਾਨ ਨੇ ਚੋਣ ਮਗਰੋਂ ਵਿਧਾਇਕਾਂ ਦਾ ਧੰਨਵਾਦ ਕੀਤਾ।

Previous articleਪੰਜਾਬ ’ਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 23 ਹੋਈ
Next articleਕਰੋਨਾਵਾਇਰਸ: ਮੌਤਾਂ ਦੀ ਗਿਣਤੀ 9 ਹੋਈ