ਸ਼ੋਪੀਆਂ ਮੁਕਾਬਲੇ ’ਚ ਚਾਰ ਹੋਰ ਦਹਿਸ਼ਤਗਰਦ ਹਲਾਕ

ਸ੍ਰੀਨਗਰ (ਸਮਾਜਵੀਕਲੀ): ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਚਾਰ ਹੋਰ ਦਹਿਸ਼ਤਗਰਦ ਮਾਰੇ ਗਏ ਹਨ। ਸ਼ੋਪੀਆਂ ਜ਼ਿਲ੍ਹੇ ’ਚ ਪਿਛਲੇ 24 ਘੰਟਿਆਂ ਦੌਰਾਨ ਇਹ ਦੂਜਾ ਮੁਕਾਬਲਾ ਸੀ। ਐਤਵਾਰ ਨੂੰ ਜ਼ਿਲ੍ਹੇ ਦੇ ਰਿਬਾਨ ਇਲਾਕੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਕਥਿਤ ਕਮਾਂਡਰ ਸਮੇਤ ਪੰਜ ਦਹਿਸ਼ਤਗਰਦ ਮਾਰੇ ਗਏ ਸਨ। ਦਹਿਸ਼ਤਗਰਦਾਂ ਖਿਲਾਫ਼ ਜੰਮੂ ਕਸ਼ਮੀਰ ਪੁਲੀਸ, ਸੀਅਾਰਪੀਐੱਫ ਅਤੇ ਫ਼ੌਜ ਦੇ ਜਵਾਨਾਂ ਨੇ ਸਾਂਝੀ ਕਾਰਵਾਈ ਕੀਤੀ।

ਕਸ਼ਮੀਰ ਦੇ ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਫ਼ੌਜ ਦੇ ਦੋ ਜਵਾਨ ਮਾਮੂਲੀ ਰੂਪ ’ਚ ਫੱਟੜ ਹੋਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ’ਚ ਜ਼ਿਲ੍ਹੇ ਦੇ ਪਿੰਜੋਰਾ ਇਲਾਕੇ ’ਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਹ ਮਿਲਣ ਮਗਰੋਂ ਸੋਮਵਾਰ ਸਵੇਰੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਊਨ੍ਹਾਂ ਕਿਹਾ ਕਿ ਛੁਪੇ ਹੋਏ ਦਹਿਸ਼ਤਗਰਦਾਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਊਣ ਮਗਰੋਂ ਮੁਕਾਬਲਾ ਸ਼ੁਰੂ ਹੋਇਆ ਜਿਸ ਦਾ ਜਵਾਨਾਂ ਨੇ ਵੀ ਮੋੜਵਾਂ ਜਵਾਬ ਦਿੱਤਾ। ਮੁਕਾਬਲੇ ’ਚ ਚਾਰ ਦਹਿਸ਼ਤਗਰਦ ਮਾਰੇ ਗਏ।

Previous articleਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ’ਚ ਸ਼ਾਮਲ
Next articleਲਗਾਤਾਰ ਪੰਜਵੇਂ ਦਿਨ ਕਰੋਨਾ ਦੇ 9 ਹਜ਼ਾਰ ਤੋਂ ਵੱਧ ਕੇਸ