ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਮਾਲ-ਮੰਤਰੀ 13 ਨੂੰ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ (ਸਮਾਜਵੀਕਲੀ) ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ 13 ਜੁਲਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਨੀਂਹ ਪੱਥਰ ਰੱਖਣਗੇ। ਮਾਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 19 ਜੂਨ 2020 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸਬ ਤਹਿਸੀਲ ਬਿਆਸ ਦਾ ਗਠਨ ਕੀਤਾ ਸੀ।

ਇਸ ਸਬ-ਤਹਿਸੀਲ ਵਿੱਚ 29 ਪਿੰਡਾਂ ਦੇ 10 ਪਟਵਾਰ ਸਰਕਲ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਦਾ ਕੁੱਲ ਰਕਬਾ 9898 ਹੈਕਟੇਅਰ ਹੈ। ਸਬ-ਤਹਿਸੀਲ ਦੀ ਇਮਾਰਤ ਬਣਾਉਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਰਜਿਸਟਰਡ ਸੁਸਾਇਟੀ, ਡੇਰਾ ਬਾਬਾ ਜੈਮਲ ਸਿੰਘ ਵੱਲੋਂ 5 ਏਕੜ ਜ਼ਮੀਨ ਸਰਕਾਰ ਨੂੰ ਮੁਫ਼ਤ ਦਿੱਤੀ ਗਈ ਹੈ ਅਤੇ ਇਮਾਰਤ ਉਸਾਰੀ ਦਾ ਸਾਰਾ ਖਰਚਾ ਵੀ ਇਹ ਸੰਸਥਾਵਾਂ ਚੁੱਕਣਗੀਆਂ।

Previous articleਸਕੂਲ ਫੀਸ ਮਾਮਲਾ: ਮੁੜ ਹਾਈ ਕੋਰਟ ਪੁੱਜੀ ਪੰਜਾਬ ਸਰਕਾਰ
Next articleਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਬਰਸੀ ਸਮਾਗਮ ਆਨਲਾਈਨ ਹੋਣਗੇ