ਸਿਡਨੀ: ਭਾਰਤੀ ਦੂਤਘਰ ਅੱਗੇ ਕਿਸਾਨੀ ਅੰਦੋਲਨ ਦੇ ਹੱਕ ’ਚ ਮੁਜ਼ਾਹਰਾ

ਸਿਡਨੀ (ਸਮਾਜ ਵੀਕਲੀ) : ਇਥੇ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਭਾਰਤੀ ਦੂਤਘਰ ਦੇ ਦਫ਼ਤਰ ਸਾਹਮਣੇ ਇਕੱਠੇ ਹੋਏ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਏ। ਮੁਜ਼ਾਹਰਾਕਾਰੀਆਂ ਨੇ ਭਾਰਤ ਸਰਕਾਰ ਨੂੰ ਕਰਾਰੇ ਹੱਥੀਂ ਲੈਂਦਿਆਂ ਐੱਨਡੀਏ ਦੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਿਸਾਨ ਤੇ ਲੋਕ ਵਿਰੋਧੀ ਕਰਾਰ ਦਿੱਤਾ।

ਬੁਲਾਰਿਆਂ ਨੇ ਕਿਹਾ ਕਿ ਉਹ ਆਪਣੇ ਵਿਚਾਰ ਭਾਰਤ ਸਰਕਾਰ ਤੱਕ ਪਹੁੰਚਾ ਰਹੇ ਹਨ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਵੇ।

Previous articleFauci accepts Biden’s offer to be his chief medical adviser
Next articleਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਗ਼ੈਰ ਸਿੱਖ ਸੰਸਥਾ ਹਵਾਲੇ ਕਰਨਾ ਯੂਐੱਨ ਮਤੇ ਦੀ ਉਲੰਘਣਾ ਕਰਾਰ