ਸਿਨਸਿਨਾਟੀ ਦੇ ਸਿੱਖ ਯੂਥ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ, ਓਹਾਇਓ (25 ਅਪ੍ਰੈਲ, 2019): ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ਵਿਚ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2019 ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਸਿਨਸਿਨਾਟੀ ਤੋਂ ਇਲਾਵਾ ਨਾਲ ਲਗਦੇ ਸ਼ਹਿਰ ਡੇਟਨ ਤੋਂ ਵੀ ਬੱਚਿਆਂ ਨੇ ਵੀ ਇਸ ਵਿਚ ਭਾਗ ਲਿਆ। ਇਸ ਸਾਲ 6 ਸਾਲ ਤੋਂ 18 ਸਾਲ ਦੇ 30 ਬੱਚਿਆਂ ਨੇ ਭਾਗ ਲਿਆ।
ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੇ ਸਾਕਾ ਚਮਕੋਰ, ਦੂਜੇ ਨੇ ਬਹਾਦਰ ਸਿਖ ਇਸਤਰੀਆਂ, ਤੀਜੇ ਨੇ ਦਸਤਾਰ, ਚੌਥੇ ਨੇ ਗੁਰਵਾਣੀ ਦੇ ਸੰਦੇਸ਼, ਤੇ ਪੰਜਵੇ ਨੇ 1984 ਦੇ ਘੱਲੂਘਾਰੇ ਸੰਬੰਧੀ ਭਾਸ਼ਨ ਦਿੱਤੇ।
     ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ ਸੰਸਥਾ ਵਲੋਂ 2004 ਤੋਂ ਹਰ ਸਾਲ ਮਾਰਚ ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਦੇ ਹਨ। ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ।
      ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਟਰਾਫੀ ਤੇ ਸਰਟੀਫਿਕੇਟ ਦਿੱਤੇ ਗਏ।ਜੇਤੂਆਂ ਵਿਚੋਂ ਹਰੇਕ ਗਰੁੱਪ ਵਿਚ ਪਹਿਲੇ ਤੇ ਦੂਜੇ ਸਥਾਨ ਤੇ ਆਉਣ ਵਾਲੇ ਬੱਚੇ 18 ਮਈ ਨੂੰ ਪਿਟਸਬਰਗ ਦੇ ਗੁਰਦੂਆਰਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ।
ਸਮੀਪ ਸਿੰਘ ਗੁਮਟਾਲਾ
ਡੇਟਨ, ਓਹਾਇਓ, ਅਮਰੀਕਾ
Previous articleसामाजिक एकता, संवेदनशील मुददे और चुनाव
Next articleਇੱਕ ਪਿੰਡ ਮੇਰਾ ਵੀ…..