ਸਿੰਘੂ ਬਾਰਡਰ: ਸਰਕਾਰ ਦੀਆਂ ਤਜਵੀਜ਼ਾਂ ’ਤੇ ਵਿਚਾਰ ਕਰਨ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ

ਨਵੀਂ ਦਿੱਲੀ (ਸਮਾਜ ਵੀਕਲੀ) : ਵਿਵਾਦਪੂਰਨ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ’ਤੇ ਮੁੜ ਵਿਚਾਰ ਕਰਨ ਲਈ ਇਥੇ ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੀ ਮੀਟਿੰਗ ਚੱਲ ਰਹੀ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੀਆਂ 40 ਦੇ ਕਰੀਬ ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚਾ ਦੀ ਇਸ ਤੋਂ ਬਾਅਦ ਮੀਟਿੰਗ ਹੋਵੇਗੀ। ਆਲ ਇੰਡੀਆ ਕਿਸਾਨ ਸਭਾ ਦੇ ਮੀਤ ਪ੍ਰਧਾਨ (ਪੰਜਾਬ) ਲਖਬੀਰ ਸਿੰਘ ਨੇ ਕਿਹਾ, “ਪੰਜਾਬ ਕਿਸਾਨ ਯੂਨੀਅਨਾਂ ਦੀ ਮੀਟਿੰਗ ਚੱਲ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਬਾਅਦ ਵਿੱਚ ਆਵੇਗੀ।

Previous articleਟਰੈਕਟਰ ਪਰੇਡ ਬਾਰੇ ਕਿਸਾਨਾਂ ਤੇ ਦਿੱਲੀ ਪੁਲੀਸ ਵਿਚਾਲੇ ਮੀਟਿੰਗ
Next articleਚਾਰ ਕਿਸਾਨ ਨੇਤਾਵਾਂ ਦੀ ਹੱਤਿਆ ਕਰਨ ਤੇ ਟਰੈਕਟਰ ਪਰੇਡ ਦੌਰਾਨ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼: ਕਿਸਾਨ ਨੇਤਾ