ਸਿੱਖ ਪੰਥ ਸਾਰੀ ਦੁਨੀਆਂ ਵਿਚ ਆਪਾ ਵਾਰਨ ਵਿਚ ਮੋਹਰੀ-ਜਥੇਦਾਰ ਸ਼੍ਰੀ ਕੇਸਗੜ ਸਾਹਿਬ

ਸ਼ਾਮਚੁਰਾਸੀ, (ਚੁੰਬਰ) (ਸਮਾਜਵੀਕਲੀ) – ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਮੌਕੇ ਪਾਠ ਦੇ ਭੋਗ ਉਪਰੰਤ ਦੀਵਾਨ ਨੂੰ ਸੰਬੋਧਨ ਕਰਦੇ ਹੋਏ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਕੌਮ ਦੀ ਖਾਤਰ ਹੱਸ-ਹੱਸ ਕੇ ਸ਼ਹਾਦਤ ਦਾ ਜਾਮ ਪੀਣ ਦਾ ਜਿਹੜਾ ਇਤਿਹਾਸ ਰਚਿਆ ਹੈ ਉਸ ਦੀ ਪ੍ਰੇਰਨਾ ਨਾਲ ਗੁਰੂ ਕਾ ਸੱਚਾ ਸਿੱਖ ਆਪਣਾ ਜੀਵਨ ਧਾਰਨ ਉਪਰੰਤ ਹੀ ਆਪਣੀ ਜਿੰਦਗੀ ਦੇਸ਼ ਕੌਮ ਲਈ ਵਾਰਨ ਦਾ ਸੰਕਲਪ ਲੈਂਦਾ ਹੈ ਇਹੀ ਕਾਰਨ ਹੈ ਕਿ ਸਿੱਖ ਪੰਥ ਸਾਰੀ ਦੁਨੀਆਂ ਵਿਚ ਆਪਾ ਵਾਰਨ ਵਿਚ ਮੋਹਰੀ ਗਿਣਿਆ ਜਾਂਦਾ ਹੈ।

ਸ਼੍ਰੀ ਗੁਰੂ ਅਰਜਣ ਦੇਵ ਜੀ ਦੀ ਲਾਸਾਨੀ ਕੁਰਬਾਨੀ ਆਉਣ ਵਾਲੀਆਂ ਪੀੜੀਆਂ ਲਈ ਇੱਕ ਬਹੁਤ ਵੱਡੀ ਮਿਸਾਲ ਹੈ। ਇਸ ਤੋ ਪਹਿਲਾਂ ਮੈਨੇਜਰ ਕਰਨੈਲ ਸਿੰਘ ਅਤੇ ਗੁਰਮੇਲ ਸਿੰਘ ਮੂੰਡੀਆਂ ਦੀ ਮੰਚ ਸੰਚਾਲਨਾ ਤਹਿਤ ਪੰਥ ਦੇ ਮਹਾਨ ਰਾਗੀ, ਢਾਡੀ, ਕਥਾਵਾਚਕਾਂ ਅਤੇ ਪ੍ਰਚਾਰਕ ਨੇ ਸਿੱਖ ਪੰਥ ਦਾ ਸ਼ਹੀਦੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

ਇਨਾਂ ਵਿਚ ਭਾਈ ਵਰਿੰਦਰ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਪਰਮਾਰ, ਭਾਈ ਸੁਰਿੰਦਰਪਾਲ ਸਿੰਘ, ਭਾਈ ਕਰਮਜੀਤ ਸਿੰਘ ਦੇ ਢਾਡੀ ਜਥੇ ਦੇ ਨਾਂਅ ਵਰਨਣਯੋਗ ਹਨ। ਇਸ ਸਮਾਗਮ ਵਿਚ ਹੋਰਨਾਂ ਤੋ ਇਲਾਵਾ ਗੁਰਜੀਤ ਸਿੰਘ ਪਾਬਲਾ, ਮਾਸਟਰ ਗੁਰਮੀਤ ਸਿੰਘ ਨੰਦਾਚੌਰ, ਇੰਦਰਜੀਤ ਸਿੰਘ ਗੋਲਡੀ, ਸੁਰਿੰਦਰ ਸਿੰਘ ਸਰਪੰਚ, ਪਿਆਰਾ ਸਿੰਘ, ਹਰਭਜਨ ਸਿੰਘ, ਰਵਿੰਦਰ ਸਿੰਘ ਜੱਜ, ਸਰਵਣ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ ਸਰਪੰਚ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਗੁਰਮੇਜ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਵੀ ਸ਼ਾਮਿਲ ਹੋਏ।

Previous articleਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ, CM ਵੱਲੋਂ ਕਿਸਾਨਾਂ ਸਮੇਤ ਸਾਰੀਆਂ ਧਿਰਾਂ ਦੀ ਸ਼ਲਾਘਾ
Next articleਗੁਲਾਮ ਆਜ਼ਾਦੀ