ਸਿੱਖ ਮਿਸ਼ਨ ਅਕੈਡਮੀ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੈਪਸ਼ਨ : ਸਿੱਖ ਮਿਸ਼ਨ ਅਕੈਡਮੀ ਵਿਖੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਐਮਡੀ ਸੁਖਦੇਵ ਸਿੰਘ, ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਸਟਾਫ਼ ਮੈਂਬਰ ।

ਹੁਸੈਨਪੁਰ (ਕੌੜਾ) (ਸਮਾਜਵੀਕਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸਿੱਖ ਮਿਸ਼ਨ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ । ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਐਮ. ਡੀ. ਸੁਖਦੇਵ ਸਿੰਘ ਨੇ ਦੱਸਿਆ ਕਿ ਜਸਮੀਤ ਕੌਰ ਪੁੱਤਰੀ ਮੁਖਤਿਆਰ ਸਿੰਘ 87 ਪ੍ਰਤੀਸ਼ਤ ਅੰਕਾਂ ਨਾਲ ਪਹਿਲੇ, ਲਵਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ 86 ਪ੍ਰਤੀਸ਼ਤ ਅੰਕਾਂ ਨਾਲ ਦੂਜੇ ਅਤੇ ਸ਼ੋਭਾ ਵਰਮਾ ਪੁੱਤਰੀ ਰਾਜੇਸ਼ ਕੁਮਾਰ 82 ਪ੍ਰਤੀਸ਼ਤ ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ । ਸੰਸਥਾ ਦੇ ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਭੇਂਂਟ ਕੀਤੀਆਂ । ਪਰਮਜੀਤ ਕੌਰ, ਪੁਸ਼ਪਿੰਦਰ ਕੌਰ, ਸਤਵਿੰਦਰ ਸਿੰਘ, ਮੋਨਿਕਾ ਥਿੰਦ, ਦਲਜੀਤ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਪ੍ਰਭਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਵਨਦੀਪ ਕੌਰ, ਜਗਰੂਪ ਕੌਰ, ਰਮਨਦੀਪ ਕੌਰ ਆਦਿ ਸਟਾਫ਼ ਮੈਂਬਰਾਂ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

Previous articleਤੇਜ਼ ਬਾਰਿਸ਼ ਤੇ ਤੂਫਾਨ ਨੇ ਮਚਾਈ ਤਬਾਹੀਤੇਜ਼ ਬਾਰਿਸ਼ ਤੇ ਤੂਫਾਨ ਨੇ ਮਚਾਈ ਤਬਾਹੀ
Next articleਫਾਲਕਨ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ