ਸੀਤ ਲਹਿਰ ਕਾਰਨ ਪੰਜਾਬ ਤੇ ਹਰਿਆਣਾ ’ਚ ਠੰਢ ਵਧੀ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਤੇ ਹਰਿਆਣਾ ਵਿੱਚ ਅੱਜ ਵੀ ਸੀਤ ਲਹਿਰ ਕਾਰਨ ਠੰਢ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਅਨੁਸਾਰ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਅੱਜ 9.5 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਘੱਟੋ ਘੱਟ ਚਾਰ ਡਿਗਰੀ ਸੈਲਸੀਅਸ ਤਾਪਮਾਨ ਨਾਲ ਨਾਰਨੌਲ ਹਰਿਆਣਾ ’ਚ ਸਭ ਤੋਂ ਠੰਢਾ ਰਿਹਾ।

ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2 ਡਿਗਰੀ ਸੈਲਸੀਅਸ, 7.9 ਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ, ਹਿਸਾਰ ਤੇ ਕਰਨਾਲ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.5, 5.2 ਅਤੇ 6.8 ਡਿਗਰੀ ਮਾਪਿਆ ਗਿਆ। ਇਸੇ ਤਰ੍ਹਾਂ ਅੱਜ ਚੰਡੀਗੜ੍ਹ, ਅੰਬਾਲਾ, ਹਿਸਾਰ, ਸਿਰਸਾ ਤੇ ਪਟਿਆਲਾ ’ਚ ਧੁੰਦ ਵੀ ਪਈ।

Previous articleਖੇਤੀ ਕਾਨੂੰਨਾਂ ਬਾਰੇ ਚਰਚਾ ਨਾ ਕਰਨ ’ਤੇ ਢੀਂਡਸਾ ਵੱਲੋਂ ਵਾਕਆਊਟ
Next articleਏਅਰ ਇੰਡੀਆ: ਮਹਿਲਾ ਪਾਇਲਟਾਂ ਵਾਲੀ ਉਡਾਣ ਨੇ ਇਤਿਹਾਸ ਸਿਰਜਿਆ