ਸੁਖਬੀਰ ਸਿੰਘ ਬਾਦਲ ਵੱਲੋਂ ਸਿਆਸਤਦਾਨ ਅਤੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਚੋਪੜਾ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਸਾਂਸਦ ਅਤੇ ਪੰਜਾਬ ਕੇਸਰੀ (ਦਿੱਲੀ) ਦੇ ਮੁੱਖ ਸੰਪਾਦਕ ਸ੍ਰੀ ਅਸ਼ਵਨੀ ਕੁਮਾਰ ਚੋਪੜਾ ਦੇ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸ੍ਰੀ ਚੋਪੜਾ ਨੇ ਸ਼ਨੀਵਾਰ ਨੂੰ ਗੁੜਗਾਂਓ ਦੇ ਇੱਕ ਹਸਪਤਾਲ ਵਿਚ ਆਖਰੀ ਸਾਹ ਲਏ ਹਨ।
ਸੁਖਬੀਰ ਸਿੰਘ ਬਾਦਲ ਵੱਲੋਂ ਸਿਆਸਤਦਾਨ ਅਤੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਚੋਪੜਾ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਪੀੜਤ ਪਰਿਵਾਰ ਨੂੰ ਭੇਜੇ ਸ਼ੋਕ ਸੁਨੇਹੇ ਵਿਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਪੱਤਰਕਾਰਿਤਾ ਦੇ ਖੇਤਰ ਵਿਚ ਉੱਚੇ ਆਦਰਸ਼ਾਂ ਲਈ ਪ੍ਰਤੀਬੱਧਤਾ ਨੂੰ ਨਾ ਸਿਰਫ ਸਰਾਹਿਆ ਜਾਵੇਗਾ, ਸਗੋਂ ਇਹ ਸਦੀਆਂ ਤਕ ਨਵੇਂ ਪੱਤਰਕਾਰਾਂ ਦਾ ਰਾਹ ਰੁਸ਼ਨਾਉਂਦੀ ਰਹੇਗੀ। ਉਹਨਾਂ ਕਿਹਾ ਕਿ ਉਹਨਾਂ ਨੇ 16ਵੀਂ ਲੋਕ ਸਭਾ ਦੌਰਾਨ ਹਰਿਆਣਾ ਦੇ ਕਰਨਾਲ ਤੋਂ ਭਾਜਪਾ ਸਾਂਸਦ ਵਜੋਂ ਵੀ ਗਰੀਬ ਤਬਕਿਆਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਸੀ।
ਸੁਖਬੀਰ ਸਿੰਘ ਬਾਦਲ ਵੱਲੋਂ ਸਿਆਸਤਦਾਨ ਅਤੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਚੋਪੜਾ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਸਰਦਾਰ ਬਾਦਲ ਨੇ ਕਿਹਾ ਕਿ ਸ੍ਰੀ ਸ਼ਰਮਾ ਦੇ ਜਾਣ ਨਾਲ ਪੱਤਰਕਾਰਿਤਾ ਅਤੇ ਸਿਆਸਤ ਵਿਚ ਬਹੁਤ ਵੱਡਾ ਖ਼ਲਾਅ ਪੈਦਾ ਹੋ ਗਿਆ ਹੈ, ਕਿਉਂਕਿ ਉਹਨਾਂ ਨੇ ਦੇਸ਼ ਦੇ ਭਖਦੇ ਮੁੱਦਿਆਂ ਨੂੰ ਉਠਾਉਣ ਸਮੇਂ ਅਤੇ ਗਰੀਬ ਤਬਕਿਆਂ ਦੇ ਹੱਕਾਂ ਦੀ ਲੜਣ ਸਮੇਂ ਕਦੇ ਵੀ ਇਨਸਾਫ ਦੀਆਂ ਮੁੱਢਲੀਆਂ ਕਦਰਾਂ-ਕੀਮਤਾਂ ਨਾਲ ਸਮਝੌਤਾ ਨਹੀਂ ਸੀ ਕੀਤਾ। ਦੁਖੀ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਅਕਾਲੀ ਦਲ ਪ੍ਰਧਾਨ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣਾ ਚਰਨਾਂ ‘ਚ ਸਥਾਨ ਦੇਣ ਲਈ ਅਰਦਾਸ ਕੀਤੀ।
 ਹਰਜਿੰਦਰ ਛਾਬੜਾ – ਪਤਰਕਾਰ 9592282333
Previous articleਦੁਨੀਆਂ ਦੇ ਸੱਭ ਤੋਂ ਅਮੀਰ ਆਦਮੀ ਭਾਰਤ ਵਿਚ ਦੁਕਾਨ ‘ਤੇ ਸਮਾਨ ਵੇਚ ਰਹੇ ਹਨ ! ਜਾਣੋ ਕਿਉਂ
Next articleSouth Africa battle hard against England on rain-hit Day 3