ਸੂਬੇ ਬੈਂਕ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ: ਵਿੱਤ ਮੰਤਰਾਲਾ

ਨਵੀਂ ਦਿੱਲੀ (ਸਮਾਜਵੀਕਲੀ) :  ਵਿੱਤ ਮੰਤਰਾਲੇ ਨੇ ਰਾਜਾਂ ਨੂੰ ਬੈਂਕ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਵਿੱਤੀ ਸੇਵਾਵਾਂ ਬਾਰੇ ਵਿਭਾਗ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿੱਚ ਸਾਫ਼ ਕਰ ਦਿੱਤਾ ਕਿ ਬੈਂਕਰਾਂ ਖ਼ਿਲਾਫ਼ ਗੈਰ-ਸਮਾਜੀ ਅਨਸਰਾਂ ਦੀ ਕਿਸੇ ਵੀ ਕਾਰਵਾਈ ਨਾਲ ਕਰੜੇ ਹੱਥੀਂ ਸਿੱਝਿਆ ਜਾਵੇ। ਪਿਛਲੇ ਮਹੀਨੇ ਗੁਜਰਾਤ ਦੇ ਸੂਰਤ ਵਿੱਚ ਇਕ ਪੁਲੀਸ ਕਾਂਸਟੇਬਲ ਵੱਲੋਂ ਕੈਨਰਾ ਬੈਂਕ ਦੀ ਮਹਿਲਾ ਮੁਲਾਜ਼ਮ ’ਤੇ ਕੀਤੇ ਹਮਲੇ ਮਗਰੋਂ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਲਈ ਬੈਂਕ ਮੁਲਾਜ਼ਮਾਂ ਦੀ ਸੁਰੱਖਿਆ ਅਹਿਮ ਹੈ।

Previous articleHow Vikas Dubey scripted his Bollywood-style arrest
Next articleਤਿੱਬਤ ਦੇ ਮੁੱਦੇ ’ਤੇ ਅਮਰੀਕਾ ਨੇ ਚੀਨ ਉਤੇ ਨਵੀਆਂ ਵੀਜ਼ਾ ਪਾਬੰਦੀਆਂ ਲਗਾਈਆਂ