ਸੋਨੀਆ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੀ ਮੌਜੂਦਾ ਵਿੱਤੀ ਸਥਿਤੀ ਅਤੇ ਕੁਝ ਹੋਰ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਲਈ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਸ੍ਰੀਮਤੀ ਗਾਂਧੀ ਦੀ ਅਗਵਾਈ ਵਾਲੀ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਆਗੂ ਅਹਿਮਦ ਪਟੇਲ, ਦਿੱਗਵਿਜੇ ਸਿੰਘ, ਜੈਰਾਮ ਰਮੇਸ਼ ਅਤੇ ਕਈ ਹੋਰ ਮੈਂਬਰ ਸ਼ਾਮਲ ਹੋਏ।

ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਮੁੱਖ ਤੌਰ ’ਤੇ ਕਰੋਨਾ ਮਹਾਮਾਰੀ ਨਾਲ ਸਬੰਧਤ ਸਥਿਤੀ, ਰਾਜਸਥਾਨ ਦੇ ਰਾਜਨੀਤਿਕ ਸੰਕਟ, ਲੱਦਾਖ ਵਿੱਚ ਚੀਨ ਨਾਲ ਤਣਾਅ ਅਤੇ ਅਰਥਚਾਰੇ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ। ਰਾਜ ਸਭਾ ਵਿੱਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 40 ਹੈ, ਜਦੋਂ ਕਿ ਲੋਕ ਸਭਾ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਦੀ ਗਿਣਤੀ 52 ਹੈ।

Previous articleਦੇਸ਼ ਵਿੱਚ ਇਕ ਦਿਨ ਦੌਰਾਨ ਰਿਕਾਰਡ 52123 ਨਵੇਂ ਮਰੀਜ਼; ਕੁੱਲ ਅੰਕੜਾ 16 ਲੱਖ ਦੇ ਨੇੜੇ ਪੁੱਜਿਆ
Next articleਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਦਾ ਦੇਹਾਂਤ