ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਰਲਡ ਹੈਲਥ ਡੇ ਮਨਾਇਆ

ਕੈਪਸ਼ਨ : ਆਨਲਾਈਨ ਵਰਲਡ ਹੈਲਥ ਡੇ ਮਨਾਉਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ।

ਕਪੂਰਥਲਾ (ਸਮਾਜ ਵੀਕਲੀ) ( ਕੌੌੌੜਾ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕੇ ਜੀ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ  ਵਰਲਡ ਹੈਲਥ ਡੇਅ ਸਬੰਧੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਫਲ ਅਤੇ ਸਬਜ਼ੀਆਂ ਦੀਆਂ ਪਲੇਟਾਂ ਸਜਾ ਕੇ ਪ੍ਰੋਟੀਨ ਭਰਪੂਰ ਖਾਣਾ ਖਾਣ ਦਾ ਸੁਨੇਹਾ ਦਿੱਤਾ, ਜਦਕਿ ਕੁੱਝ ਵਿਦਿਆਰਥੀਆਂ ਵਰਲਡ ਹੈਲਥ ਡੇਅ ਸਬੰਧੀ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ।

 

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ, ਉਨ੍ਹਾਂ ਨੂੰ ਪ੍ਰੋਟੀਨ ਭਰਪੂਰ ਸ਼ੁੱਧ ਤੇ ਤਾਜਾ ਭੋਜਨ ਖਾਣ ਦਾ ਸੁਨੇਹਾ ਦਿੱਤਾ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਨੀਲਮ ਕਾਲੜਾ, ਹਰਪ੍ਰੀਤ ਕੌਰ, ਰੀਮਾ ਸੋਨੀ, ਤਰਨਪ੍ਰੀਤ ਕੌਰ, ਨਰਿੰਦਰਪਾਲ ਕੌਰ, ਗਗਨਦੀਪ ਕੌਰ, ਲਵਿਤਾ ਆਦਿ ਸਟਾਫ ਮੈਂਬਰ ਹਾਜ਼ਰ ਸਨ ।

Previous articleਬਾਬਾ ਇਲਤੀ
Next articleਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਫਿਲਿਪ ਦਾ ਦੇਹਾਂਤ