ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਸਮਾਗਮ ਦੀ ਝਲਕ ।

ਕਪੂਰਥਲਾ (ਸਮਾਜ ਵੀਕਲੀ) (ਕੌੜਾ) –ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਦੀ ਅਗਵਾਈ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਬਾਲ ਦਿਵਸ ਨਾਲ ਸਬੰਧਤ ਗੀਤ, ਕਵਿਤਾਵਾਂ, ਭਾਸ਼ਣ ਆਦਿ ਆਈਟਮਾਂ ਪੇਸ਼ ਕੀਤੀਆਂ ਅਤੇ ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਇਸ ਦੌਰਾਨ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਲਈ ਬਲਿਊ ਡੇ ਦਾ ਆਯੋਜਨ ਵੀ ਕੀਤਾ ਗਿਆ ਅਤੇ ਵਿਦਿਆਰਥੀ ਨੀਲੇ ਕਲਰ ਦੀਆਂ ਡਰੈਸਾਂ ਰਾਹੀਂ ਸਮਾਗਮ ਵਿੱਚ ਸ਼ਾਮਲ ਹੋਏ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਐਡਮਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ । ਇਸ ਮੌਕੇ ਮੈਡਮ ਰਜਿੰਦਰਪਾਲ ਕੌਰ ਵਾਈਸ ਪ੍ਰਿੰਸੀਪਲ, ਸੁਨੀਤਾ ਗੁਜਰਾਲ, ਪ੍ਰਿਯੰਕਾ, ਮਨਪ੍ਰੀਤ ਕੌਰ, ਸ਼ਾਇਨੀ, ਪ੍ਰਭਜੋਤ ਕੌਰ, ਸਤਿੰਦਰ ਕੌਰ ਐਕਟੀਵਿਟੀ ਇੰਚਾਰਜ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਨਾਨਕ ਦਾ ਸੰਦੇਸ਼
Next articleਹਾਲ ਚਾਲ