ਸੜਕ ਹਾਦਸਿਆਂ ਵਿੱਚ ਤਿੰਨ ਮੌਤਾਂਂ

ਬਠਿੰਡਾ ਰੋਡ ’ਤੇ ਦੋ ਕਾਰਾਂ ਵਿੱਚ ਸਿੱਧੀ ਟੱਕਰ ਵਿੱਚ ਪਿੰਡ ਜੰਡਵਾਲਾ ਚੜਤ ਸਿੰਘ ਦੇ ਵਸਨੀਕ ਨੌਜਵਾਨ ਦੀ ਮੌਤ ਹੋਈ ਹੈ। ਕਾਰਾਂ ਦੀ ਟੱਕਰ ਹੋਣ ਸਮੇਂ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਹਾਦਸੇ ਵਿੱਚ ਜੰਡਵਾਲਾ ਦੇ ਨੌਜਵਾਨ ਕੁਲਦੀਪ ਸਿੰਘ ਪੁੱਤਰ ਜਗਦੇਵ ਸਿੰਘ ਦੀ ਮੌਤ ਹੋ ਗਈ ਅਤੇ ਦੂਜੀ ਕਾਰ ਵਿੱਚ ਸਵਾਰ ਜ਼ਖ਼ਮੀਆਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।
ਫ਼ਿਰੋਜ਼ਪੁਰ(ਨਿੱਜੀ ਪੱਤਰ ਪ੍ਰੇਰਕ): ਇਥੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਖਾਈ ਫ਼ੇਮੇ ਕੀ ਦੇ ਨਜ਼ਦੀਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਚੱਕ ਜਮੀਤ ਸਿੰਘ ਵਾਲਾ ਪਿੰਡ ਦਾ ਗੁਰਵਿੰਦਰ ਸਿੰਘ ਉਰਫ਼ ਸਨੀ (24) ਆਪਣੀ ਵੱਡੀ ਭੈਣ ਮਨਪ੍ਰੀਤ ਨੂੰ ਮਿਲ ਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਆ ਰਿਹਾ ਸੀ, ਜਦੋਂ ਉਹ ਖਾਈ ਦੇ ਨਜ਼ਦੀਕ ਪੁੱਜਾ ਤਾਂ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਵਿੰਦਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਮਗਰੋਂ ਕੈਂਟਰ ਚਾਲਕ ਆਪਣੀ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਕੈਂਟਰ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Previous articleਬਰਖਾਸਤ ਡੀਐੱਸਪੀ ਦਵਿੰਦਰ ਸਿੰਘ ਨੂੰ ਦਿੱਲੀ ਲਿਆਂਦਾ
Next articleਆਰਫ਼ਾ ਖਾਨਮ ਸ਼ੇਰਵਾਨੀ ਤੇ ਰੋਹਿਨੀ ਮੋਹਨ ਨੂੰ ਚਮੇਲੀ ਦੇਵੀ ਜੈਨ ਐਵਾਰਡ