ਸੱਜਣ ਕੁਮਾਰ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਨਾਂਹ

ਨਵੀਂ ਦਿੱਲੀ (ਸਮਾਜਵੀਕਲੀ) : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਡਾਕਟਰੀ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਚੀਫ਼ ਜਸਟਿਸ ਐੱਸਏ ਬੌਬਡੇ, ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ‘ਤੇ ਆਧਾਰਤ ਬੈਂਚ ਨੇ ਮੁਜਰਿਮ ਦੀ ਡਾਕਟਰੀ ਰਿਪੋਰਟ ਨੂੰ ਵੇਖਦਿਆਂ ਕਿਹਾ ਕਿ ਇਸ ਸਮੇਂ ਉਸ ਨੂੰ ਹਸਪਤਾਲ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ।

ਅੰਤ੍ਰਿਮ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਾਰਵਾਈ ਕਰਦਿਆਂ ਕਿਹਾ ਕਿ ਉਹ ਜੁਲਾਈ ਵਿੱਚ ਨਿਯਮਤ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰੇਗੀ।

Previous articleCanadian zoo to return pandas to China over bamboo shortage
Next articleਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਹੱਤਿਆਰਾ 7 ਸਾਲ ਬਾਅਦ ਕਾਬੂ