ਹੁਣੇ ਕੈਪਟਨ ਨੇ ਸਕੂਲਾਂ ਲਈ ਕਰਤਾ ਇਹ ਵੱਡਾ ਐਲਾਨ ਸਾਰੇ ਪਾਸੇ ਛਾ ਗਈ ਖੁਸ਼ੀ

ਚੰਡੀਗੜ੍ਹ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ)  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ।ਮੁੱਖ ਮੰਤਰੀ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦਾ ਵੀ ਐਲਾਨ ਕੀਤਾ ਗਿਆ।ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਇਸ ਆਧਾਰ ‘ਤੇ ਕੋਵਿਡ ਸੰਕਟ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ।

ਉਨਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਇਨਾਂ ਦੇ ਭਵਿੱਖ ‘ਤੇ ਮਾੜਾ ਅਸਰ ਨਾ ਹੋਵੇ, ਸੂਬਾ ਸਰਕਾਰ ਵੱਲੋਂ ਇਨਾਂ ਵਿਦਿਆਰਥੀਆਂ ਨੂੰ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦੀ ਆਗਿਆ ਦੇਣ ਦਾ ਫੈਸਲਾ ਲਿਆ ਗਿਆ ਹੈ ਪਰ ਹਾਲਾਤ ਆਮ ਵਰਗੇ ਹੋਣ ‘ਤੇ ਇਨਾਂ ਲਈ ਪ੍ਰੀਖਿਆਵਾਂ ਦੇਣੀਆ ਜ਼ਰੂਰੀ ਹੋਣਗੀਆਂ।ਉਨਾਂ ਬਾਰਵੀਂ ਜਮਾਤ ਵਿੱਚੋਂ 98 ਫੀਸਦ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ ਪ੍ਰਤੀ ਵਿਦਿਆਰਥੀ 5100 ਰੁਪਏ ਦੇ ਨਕਦ ਇਨਾਮ ਦਾ ਵੀ ਐਲਾਨ ਕੀਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Previous articleਯੂ.ਕੇ ‘ਚ ਖੁੱਲ੍ਹੇ ਇੰਨਡੋਰ ਜਿੰਮ ਅਤੇ ਪੂਲ
Next articleਮੈਲਬਰਨ ਵਿੱਚ ਆਸਟ੍ਰੇਲੀਅਨ ਪੰਜਾਬੀ ਕਥਾ ਸੰਵਾਦ