ਹੁਸ਼ਿਆਰਪੁਰ ਜਿਲੇ ਵਿੱਚ 19 ਨਵੇ ਪਾਜੇਟਿਵ ਮਰੀਜ ਗਿਣਤੀ ਹੋਈ 6477, 2 ਮੌਤਾ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1341 ਨਵੇ ਸੈਪਲ ਲੈਣ  ਨਾਲ ਅਤੇ 1229 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , ਨਵੇ 19  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6477 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 171665 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  164618 ਸੈਪਲ  ਨੈਗਟਿਵ,  ਜਦ ਕਿ 1749 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 226 ਹੈ ।

ਐਕਟਿਵ ਕੇਸਾ ਦੀ ਗਿਣਤੀ   ਹੈ 185.,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6066 ਹਨ  । ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 19  ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 6  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 13  ਪਾਜੇਟਵ ਮਰੀਜ ਹਨ  । ਜਿਲੇ ਵਿੱਚ ਕੋਰੋਨਾ ਬਿਮਾਰੀ ਨਾਲ ਇਕ ਮੌਤ ਹੋਈ ਹੈ  ਜਿਨਾਂ ਵਿੱਚ (1) 75 ਸਾਲਾ ਵਿਆਕਤੀ ਵਾਸੀ ਪਿਪਲਾਵਾਲ ਦੀ ਮੌਤ  ਦੀ ਮੌਤ  ਮੈਡੀਕਲ ਕਾਲਿਜ ਅਮ੍ਰਿਤਸਰ (2) 65 ਸਾਲਾ ਔਰਤ ਫਹਿਤੇਗੜ ਨਿਆੜਾ ਮੌਤ ਆਈ. ਵੀ. ਵਾਈ. ਹੁਸ਼ਿਆਰਪੁਰ ।

ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Previous articleAmazon GIF books orders from 99.3% of India’s pin codes
Next articleSmart audio eyewear ‘AURL’ launched in India for Rs 5,999