ਹੜ ਪੀੜਿਤ ਪਿੰਡਾਂ ਦੇ ਲੋਕਾਂ ਨੇ ਕੌਮੀ ਸ਼ਾਹਰਾਹ ਕੀਤਾ ਜਾਮ

 ਆਨੰਦਪੁਰ ਸਾਹਿਬ (ਸਮਾਜਵੀਕਲੀ) :  ਖੇਤਰ ਦੇ ਲਾਗਲੇ ਹੜ ਪੀੜਿਤ ਪਿੰਡਾਂ ਦੇ ਲੋਕਾਂ ਵਲੋਂ ਅੱਜ ਹੜਾਂ ਨਾਲ਼ ਹਰ ਸਾਲ ਹੋ ਰਹੇ ਨੁਕਸਾਨ ਦੀ ਰੋਕਥਾਮ ਲਈ ਕੋਈ ਪ੍ਰਬੰਧ ਨਾ ਹੋਣ ਕਾਰਨ 2 ਘੰਟੇ ਲਈ ਚੰਡੀਗੜ੍ਹ ਊਨਾ ਨੈਸ਼ਨਲ ਹਾਈਵੇ ਨੂੰ ਜਾਮ ਕਰ ਕੇ ਧਰਨਾ ਦਿੱਤਾ।

ਧਰਨੇ ’ਚ ਸ਼ਮਿਲ ਨਿੱਕੂਵਾਲ, ਬੱਲੋਵਾਲ, ਲੋਦੀਪੁਰ, ਮਹਿੰਦਲੀ ਕਲਾਂ, ਹਰੀਵਾਲ ਆਦਿ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਪਿੱਛਲੇ ਵਰ੍ਹੇ ਹੜਾਂ ਨਾਲ ਵੱਡਾ ਨੁਕਸਾਨ ਹੋਣ ਤੋਂ ਬਾਅਦ ਵੀ ਸਰਕਾਰ ਨੇ ਇਸ ਵਰ੍ਹੇ ਲਈ ਕੋਈ ਵੀ ਕਦਮ ਨਹੀਂ ਚੁੱਕੇ, ਜਿਸ ਕਾਰਨ ਇਸ ਵਾਰ ਬਰਸਾਤ ਦੀ ਸ਼ੁਰੂਆਤ ਨਾਲ ਹੀ ਲੋਕਾਂ ਦੀਆਂ ਜ਼ਮੀਨਾਂ ਹੜਨੀਆਂ ਸ਼ੁਰੂ ਹੋ ਗਈਆਂ ਹਨ।

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਵਕੀਲ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਸਰਕਾਰੀ ਨੁਮਾਇੰਦੇ ਸਿਰਫ ਫ਼ੋਟੋਆਂ ਖਿਚਾ ਕੇ ਚਲੇ ਗਏ ਪਰ ਲੋਕਾਂ ਨੂੰ ਹੜਾਂ ਦੀ ਮਾਰ ਤੋਂ ਬਚਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ। ਆਪ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਅਤੇ ਯੂਥ ਪ੍ਰਧਾਨ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਸਰਕਾਰਾਂ ਲੰਬੇ ਸਮੇਂ ਤੋਂ ਬੰਨ ਪੱਕੇ ਕਰਨ ਦਾ ਲਾਰਾ ਲਾ ਰਹੀਆਂ ਹਨ।

Previous articleਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ
Next articleਪਾਕਿਸਤਾਨ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਂਜਲੀ ਭੇਟ