ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਚੰਡੀਗੜ੍ਹ (ਸਮਾਜ ਵੀਕਲੀ) : ਮਾਝੇ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 119 ਹੋ ਗਈ ਹੈ। ਤਰਨ ਤਾਰਨ ’ਚ ਤਿੰਨ ਅਤੇ ਬਟਾਲਾ ਤੇ ਜੰਡਿਆਲਾ ਗੁਰੂ ’ਚ ਦੋ-ਦੋ ਹੋਰ ਮੌਤਾਂ ਹੋਈਆਂ ਹਨ।

ਅੰਮ੍ਰਿਤਸਰ (ਦਿਹਾਤੀ) ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਰਵਿੰਦਰ ਸਿੰਘ ਦੇ ਖੁਲਾਸੇ ਮਗਰੋਂ ਪੁਲੀਸ ਨੇ ਮੋਗਾ ਦੇ ਪੇਂਟ ਸਟੋਰ ਦੇ ਮਾਲਕ ਅਸ਼ਵਨੀ ਬਜਾਜ ਅਤੇ ਲੁਧਿਆਣਾ ਦੇ ਪੇਂਟ ਸਟੋਰ ਮਾਲਕ ਰਾਜੀਵ ਜੋਸ਼ੀ ਨੂੰ ਫੜ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਪੰਡੋਰੀ ਗੋਲਾ ਦੇ ਹਰਜੀਤ ਸਿੰਘ ਨਾਲ ਪਰਿਵਾਰਕ ਸਬੰਧ ਹਨ। ਅਵਤਾਰ ਸਿੰਘ ਨੇ ਮੋਗਾ ਦੇ ਰਵਿੰਦਰ ਸਿੰਘ ਆਨੰਦ ਤੋਂ ਅਲਕੋਹਲ ਦੇ 200-200 ਲਿਟਰ ਦੇ ਤਿੰਨ ਡਰੰਮ ਖ਼ਰੀਦੇ ਸਨ।

Previous articleਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ
Next articleਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ