14 ਦੀ ਕਿਸਾਨ ਮਹਾਰੈਲੀ ਲਈ ਬੂਲਪੁਰ ਦੇ ਕਿਸਾਨਾਂ ਨੂੰ ਕੀਤਾ ਗਿਆ ਪ੍ਰੇਰਿਤ

ਕੈਪਸ਼ਨ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕਰਦੇ ਹੋਏ ਜਸਵੰਤ ਸਿੰਘ ਫ਼ੌਜੀ ਤੇ ਮਾਸਟਰ ਗੁਰਪ੍ਰੀਤ ਸਿੰਘ ਤੇ ਹੋਰ ਕਿਸਾਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕਿਸਾਨੀ ਸੰਘਰਸ਼ ਨੂੰ ਪੂਰਨ ਰੂਪ ਵਿੱਚ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਬੂਲਪੁਰ ਵਿਖੇ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ,ਸ਼ੇਰ ਸਿੰਘ ਮਹੀਂਵਾਲ ਦੀ ਪ੍ਰਧਾਨਗੀ ਹੇਠ ਜਸਵੰਤ ਸਿੰਘ ਫੌਜੀ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਜਿੱਥੇ ਕਿਸਾਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਵੱਧ ਚਡ਼੍ਹ ਕੇ ਹਿੱਸਾ ਪਾਉਣ ਲਈ ਲਾਮਬੰਦ ਕੀਤਾ।

ਉਥੇ ਹੀ 14 ਮਾਰਚ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਜਾ ਰਹੀ ਕਿਸਾਨ ਮਹਾਰੈਲੀ ਲਈ ਵੀ ਲੋਕਾਂ ਨੂੰ ਵੱਧ ਤੋਂ ਵੱਧ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ । ਇਸ ਦੌਰਾਨ ਜਸਵੰਤ ਸਿੰਘ ਫ਼ੌਜੀ ਤੇ ਮਾਸਟਰ ਗੁਰਪ੍ਰੀਤ ਸਿੰਘ ਬੂਲਪੁਰ ਦੇ ਪਰਿਵਾਰ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਪੰਜ ਹਜ਼ਾਰ ਰੁਪਏ ਦੀ ਆਰਥਿਕ ਰਾਸ਼ੀ ਵੀ ਭੇਟ ਕੀਤੀ ਗਈ । ਰਾਸ਼ੀ ਭੇਂਟ ਕਰਨ ਉਪਰੰਤ ਮਾਸਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਉਹ ਤਨ ਮਨ ਤੇ ਧਨ ਨਾਲ ਇਸ ਕਿਸਾਨੀ ਸੰਘਰਸ਼ ਵਿਚ ਹਰ ਤਰ੍ਹਾਂ ਦਾ ਹਿੱਸਾ ਪਾਉਣ ਲਈ ਅਤੇ ਪੂਰੀ ਤਰ੍ਹਾਂ ਸਾਥ ਦੇਣ ਲਈ ਤਿਆਰ ਹਨ।

ਇਸ ਮੌਕੇ ਤੇ ਸਰਵਣ ਸਿੰਘ ਬਾਊਪੁਰ ਪ੍ਰਧਾਨ, ਸ਼ੇਰਪੁਰ ਸਿੰਘ ਮਹੀਂਵਾਲ ,ਸੁਖਦੇਵ ਸਿੰਘ ਬੂਲਪੁਰ, ਕਵੀਸ਼ਰ ਅਵਤਾਰ ਸਿੰਘ ਦੂਲੋਵਾਲ,ਰਣਜੀਤ ਸਿੰਘ ਥਿੰਦ, ਪਰਮਜੀਤ ਸਿੰਘ ਜੱਬੋਵਾਲ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Previous articleਅਧਿਆਪਕ ਪਤੀ ਪਤਨੀ ਦੇ ਘਰੋਂ ਦਿਨ ਦਿਹਾੜੇ ਨਕਦੀ ਚੋਰੀ
Next article” ਚੰਨ ਕੱਲਾ ਦਿਸਦਾ