ਰਾਹੁਲ ਦੇ ਦਫ਼ਤਰ ਦੀ ਭੰਨ-ਤੋੜ ਮਾਮਲੇ ਵਿੱਚ 19 ਗ੍ਰਿਫ਼ਤਾਰ

ਵਾਇਨਾਡ (ਕੇਰਲਾ) (ਸਮਾਜ ਵੀਕਲੀ): ਇਥੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਦਫ਼ਤਰ ’ਤੇ ਹਮਲੇ ਦੇ ਮਾਮਲੇ ’ਚ ਹਾਕਮ ਧਿਰ ਸੀਪੀਆਈ (ਐੱਮ) ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸਐੱਫਆਈ) ਦੇ 19 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧ ’ਚ ਅਜੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਦੀ ਪਛਾਣ ਐੱਸਐਫਆਈ ਦੇ ਸਥਾਨਕ ਕਾਰਕੁਨਾਂ ਵਜੋਂ ਹੋਈ ਹੈ ਅਤੇ ਸਥਾਨਕ ਅਦਾਲਤ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ, ‘ਹੁਣ ਤੱਕ 19 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly