26 ਜਨਵਰੀ ਦੀਆਂ ਘਟਨਾਵਾਂ ਸਾਜ਼ਿਸ਼ ਸਨ ਤੇ ਇਨ੍ਹਾਂ ਦੀ ਵਿਆਪਕ ਜਾਂਚ ਕੀਤੀ ਜਾਵੇ: ਨਰੇਸ਼ ਟਿਕੈਤ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਨਰੇਸ਼ ਟਿਕੈਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ, ਅਸੀਂ ਉਸ ਦਾ ਸਤਿਕਾਰ ਕਰਦੇ ਹਾਂ ਪਰ 26 ਜਨਵਰੀ ਦੀਆਂ ਘਟਨਾਵਾਂ ਸਾਜ਼ਿਸ਼ ਸਨ ਤੇ ਇਨ੍ਹਾਂ ਦੀ ਵਿਆਪਕ ਜਾਂਚ ਕੀਤੀ ਜਾਵੇ।ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰੇ ਤਾਂ ਜੋ ਗੱਲਬਾਤ ਦਾ ਮਾਹੌਲ ਤਿਆਰ ਹੋ ਸਕੇ। ਆਸ ਹੈ ਕਿ ਇਸ ਮਾਮਲੇ ਵਿੱਚ ਕੋਈ ਵਿਚਲਾ ਰਾਹ ਨਿਕਲੇਗਾ। ਕਿਸਾਨ ਕਿਸੇ ਨੂੰ ਨੀਵਾਂ ਦਿਖਾਉਣਾ ਨਹੀਂ ਚਾਹੁੰਦੇ ਪਰ ਉਹ ਸਵੈਮਾਨ ਤਾਂ ਸਾਰਿਆਂ ਦਾ ਹੀ ਹੁੰਦਾ ਹੈ। ਕਿਸੇ ਨੂੰ ਵੀ ਤਿਰੰਗੇ ਦਾ ਅਪਮਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਇਹ ਸਾਨੂੰ ਜਾਨ ਤੋਂ ਵੀ ਪਿਆਰਾ ਹੈ।

Previous articleਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ੇ ’ਚ ਟਾਲਮਟੋਲ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਧਰਨਾ
Next articleਸੱਚ ਤੋਂ ਡਰਨ ਵਾਲੇ ਹੀ ਇਮਾਨਦਾਰ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰਦੇ ਨੇ: ਰਾਹੁਲ