267 ਪਾਵਨ ਸਰੂਪ: ਜਾਂਚ ਕਮੇਟੀ ’ਚ ਸ਼ਾਮਲ ਅਧਿਕਾਰੀਆਂ ’ਤੇ ਇਤਰਾਜ਼

ਅੰਮ੍ਰਿਤਸਰ (ਸਮਾਜਵੀਕਲੀ) :  ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚੋਂ ਘੱਟ ਗਏ 267 ਪਾਵਨ ਸਰੂਪਾਂ ਦੀ ਜਾਂਚ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਫ਼ਤਰ ਵਿਚ ਮੰਗ ਪੱਤਰ ਸੌਂਪੇ।

ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਬੀਬੀ ਕਿਰਨਜੋਤ ਕੌਰ, ਲੁਧਿਆਣਾ ਤੋਂ ਹਰਪ੍ਰੀਤ ਸਿੰਘ ਗਰਚਾ, ਬਲਾਚੌਰ ਤੋਂ ਮਹਿੰਦਰ ਸਿੰਘ ਹੁਸੈਨਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਅਮਰੀਕ ਸਿੰਘ ਸ਼ਾਹਪੁਰ ਸ਼ਾਮਲ ਸਨ। ਸ੍ਰੀ ਸੇਖਵਾਂ ਨੇ ਆਖਿਆ ਕਿ ਅਕਾਲ ਤਖ਼ਤ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਨੇ ਪੜਤਾਲੀਆ ਕਮੇਟੀ ਬਣਾਈ ਹੈ ਪਰ ਇਸ ਵਿਚ ਕੁਝ ਮੈਂਬਰ ਅਤੇ ਅਧਿਕਾਰੀ ਅਜਿਹੇ ਸ਼ਾਮਲ ਕੀਤੇ ਹਨ ਜੋ ਮਈ 2016 ਵਿਚ ਅੱਗ ਲੱਗਣ ਦੀ ਘਟਨਾ ਸਮੇਂ ਹਾਜ਼ਰ ਸਨ। ਉਨ੍ਹਾਂ ਜਾਂਚ ਕਮੇਟੀ ਵਿਚ ਸ਼ਾਮਲ ਮੈਂਬਰਾਂ ’ਤੇ ਇਤਰਾਜ਼ ਪ੍ਰਗਟਾਇਆ।

Previous articleਅਕਾਲੀਆਂ ਨੇ ਰੰਧਾਵਾ ਖ਼ਿਲਾਫ਼ ਨਵਾਂ ਮੋਰਚਾ ਖੋਲ੍ਹਿਆ
Next articleਦਸਹਿਰਾ ਰੇਲ ਹਾਦਸਾ: ਜੀਆਰਪੀ ਵੱਲੋਂ ਪ੍ਰਬੰਧਕ ਕਮੇਟੀ ਦੇ ਸੱਤ ਮੈਂਬਰ ਹਾਦਸੇ ਲਈ ਜ਼ਿੰਮੇਵਾਰ ਕਰਾਰ