60 ਪਾਜੇਟਿਵ ਮਰੀਜਾ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 733

ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) – ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ , ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ ਇਹਨਾਂ ਗੱਲਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਜਿਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1234 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1312 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 60 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 733 ਹੋ ਗਈ ਹੈ ।

ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 34718 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 31966ਸੈਪਲ  ਨੈਗਟਿਵ,  ਜਦ ਕਿ 2029 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 56 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 145 ਹੈ । ਮੌਤਾਂ ਦੀ ਗਿਣਤੀ 21 ਹੋ ਗਈ ਹੈ  । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ , ਕਿ ਜਿਲੇ ਵਿੱਚ 60 ਨਵੇ ਕੇਸ ਪਾਜੇਟਿਵ ਆਏ ਹਨ ਜਿਨਾ ਵਿੱਚ 19 ਕੇਸ ਬਲਾਕ ਪੋਸੀ , 15 ਕੇਸ ਭੂਗਾਂ , ਮੰਡ ਭੰਡੇਰ 3 , ਬੁਢਾਬੜ 3 , ਟਾਡਾਂ 3,  , ਹਾਜੀਪੁਰ ਦੇ 2 , ਮੁਕੇਰੀਆਂ 2 , ਦਸੂਹਾਂ 1 , 12 ਕੇਸ ਹੁਸ਼ਿਆਰਪੁਰ ਨਾਲ ਸਬੰਧਿਤ ਹਨ ਜਿਨਾ ਵਿੱਚ ਪੁਲਿਸ ਲਾਇਨ , ਮਾਡਲ ਟਾਊਨ ,  ਸ਼ੀਸ਼ ਮਹਿਲ ਬਜਾਰ ਆਦਿ ਦੇ ਪਾਜੇਟਿਵ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਹੈ ।

Previous articleSathe accorded hero’s farewell, cremated with full state honours
Next articleQuite hurt with the kind of words used against me: Sachin Pilot