ਅਗਨੀਪਥ: ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਮੰਗੀ

ਮਾਨਸਾ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅਗਨੀਪਥ ਮਾਮਲੇ ਵਿੱਚ ਫੜੇ ਗਏ ਨੌਜਵਾਨਾਂ ਦੀ ਤੁਰੰਤ ਰਿਹਾਈ ਲਈ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਕੋਲ ਅਰਜ਼ੋਈ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਪੜ੍ਹੇ-ਲਿਖੇ ਨੌਜਵਾਨ ਦਾ ਰੁਜ਼ਗਾਰ ਮੰਗਣਾ ਹੱਕ ਹੈ, ਜਿਸ ਕਾਰਨ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ, ਰੁਜ਼ਗਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਜਲਦੀ ਘਰਾਂ ਨੂੰ ਭੇਜਣਾ ਚਾਹੀਦਾ ਹੈ, ਜਦੋਂਕਿ ਸਰਕਾਰ ਦੀ ਦੇਸੀ-ਵਿਦੇਸ਼ੀ ਕਾਰਪੋਰੇਟਾਂ ਕੋਲ ਗਹਿਣੇ ਧਰਨ ਵਾਲੀ ਨਿੱਜੀਕਰਨ ਦੀ ਯੋਜਨਾ ਬਿਲਕੁਲ ਗਲਤ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੈਨਾਵਾਂ ਦਾ ਨਿੱਜੀਕਰਨ ਵਾਲੀ ਅਗਨੀਪਥ ਯੋਜਨਾ ਫੌਰੀ ਵਾਪਸ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਸਮੂਹ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਵਾਲੀ ਦੇਸ਼ ਪੱਖੀ ਨੀਤੀ ਬਣਾਈ ਜਾਵੇ। ਅਤੇ ਕਾਰਪੋਰੇਟ ਜਗਤ ਦੇ ਸੇਵਕ ਸੰਸਾਰ ਬੈਂਕ ਅਤੇ ਸੰਸਾਰ ਵਪਾਰ ਸੰਸਥਾ ਦੀ ਜਨਤਕ ਅਦਾਰਿਆਂ ਦਾ ਨਿੱਜੀਕਰਨ ਵਾਲੀ ਨੀਤੀ ਰੱਦ ਕੀਤੀ ਜਾਵੇ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly